September 14, 2016 | By ਸਿੱਖ ਸਿਆਸਤ ਬਿਊਰੋ
ਗੁਰਾਇਆ, ਜਲੰਧਰ: ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਨੈਲ ਸਿੰਘ ਪੰਜੋਲੀ ਨੇ ਦਸਤਾਰ ਭੇਟ ਕੀਤੀ। ਉਨ੍ਹਾਂ ਦੇ ਪਿਤਾ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। 13 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅੰਤਮ ਅਰਦਾਸ ਹੋਈ। ਜਿਸ ਵਿਚ ਭਾਈ ਦਲਜੀਤ ਸਿੰਘ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਲ ਹੋਈਆਂ।

ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਸ਼੍ਰੋਮਣੀ ਕਮੇਟੀ ਵਲੋਂ ਭਾਈ ਕਰਨੈਲ ਸਿੰਘ ਪੰਜੋਲੀ ਦਸਤਾਰ ਭੇਟ ਕਰਦੇ ਹੋਏ
ਭਾਈ ਕੁਲਬੀਰ ਸਿੰਘ ਦਾ ਸਿੱਖ ਸੰਘਰਸ਼ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਵਰ੍ਹੇ ਕੌਮ ਲਈ ਜੇਲ੍ਹਾਂ ਵਿਚ ਗੁਜ਼ਾਰੇ ਹਨ।
Related Topics: Bhai Daljit Singh Bittu, Bhai Harpal Singh Cheema (Dal Khalsa), Bhai Kanwarpal Singh, Bhai Kulbir Singh Barapind, Karnail Singh Panjoli, S. Ajit Singh Barapind