ਭਾਈ ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਹੁਦੇਦਾਰ

ਆਮ ਖਬਰਾਂ

ਕੜਾਹੇ ‘ਚ ਡਿੱਗੇ ਸੇਵਾਦਾਰ ਨੂੰ ਬਾਹਰ ਕੱਢਣ ਵਾਲੇ ਨੂੰ ਸਨਮਾਨ ਵਜੋਂ ਸ਼੍ਰੋਮਣੀ ਕਮੇਟੀ ਨੇ ਦਿੱਤੀ ਨੌਕਰੀ

By ਸਿੱਖ ਸਿਆਸਤ ਬਿਊਰੋ

July 08, 2017

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆਏ ਭਾਈ ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨਿਯੁਕਤੀ ਕੀਤੀ ਹੈ।

ਯਾਦ ਰਹੇ ਕਿ ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਵਿਚ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਚਰਨਜੀਤ ਸਿੰਘ ਨੂੰ ਭਾਈ ਸ਼ਰਨਜੀਤ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਹਰ ਕੱਢਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਈ ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਆਖਿਆ ਕਿ ਮਨੁੱਖਤਾ ਦੀ ਭਲਾਈ ਹੀ ਸੱਚੀ ਸੇਵਾ ਹੁੰਦੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ. ਸ਼ਰਨਜੀਤ ਸਿੰਘ ਵੱਲੋਂ ਤੁਰੰਤ ਦਿਖਾਈ ਗਈ ਬਹਾਦਰੀ ਅਤੇ ਹਿੰਮਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਨੂੰ ਸੇਵਾਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: