ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਗੁਰਬਾਣੀ ਪੋਥੀ ਦੀ ਬੇਅਦਬੀ ਦੀ ਰਿਪੋਰਟ ਦਰਜ ਕਰਵਾਈ

April 26, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਰਿਪੋਰਟ ਮੁਤਾਬਕ ਰਾਜਸਥਾਨ ਦੀ ਇਕ ਔਰਤ ਬੰਨੋ ਪਤਨੀ ਮੰਗੂ ਨੇ ਗੁਰਬਾਣੀ ਦੀ ਪੋਥੀ ਆਪਣੀ ਸਾੜੀ ਵਿਚ ਛੁਪਾਉਣ ਦੀ ਕੋਸ਼ਿਸ਼ ਕੀਤੀ। ਉਸਦੀ ਸ਼ੱਕੀ ਗਤੀਵਿਧੀਆਂ ਦੇਖ ਕੇ ਸੇਵਾਦਾਰਾਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰਾਂ ਨੇ ਪੁਲਿਸ ਕੋਲੋਂ ਇਸ ਘਟਨਾ ਸਬੰਧੀ ਸਖਤ ਕਾਰਵਾਈ ਦੀ ਮੰਗ ਕੀਤੀ

ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰਾਂ ਨੇ ਪੁਲਿਸ ਕੋਲੋਂ ਇਸ ਘਟਨਾ ਸਬੰਧੀ ਸਖਤ ਕਾਰਵਾਈ ਦੀ ਮੰਗ ਕੀਤੀ

ਸਥਾਨਕ ਪੱਤਰਕਾਰਾਂ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਪੁਲਿਸ ਇਸ ਮਾਮਲੇ ‘ਚ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਰਹੀ ਸੀ। ਇਹ ਮਾਮਲਾ ਦਮਦਮੀ ਟਕਸਾਲ (ਅਜਨਾਲਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਚੁੱਕਿਆ, ਜਿਸਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਵਾਈ ਕੀਤੀ ਅਤੇ ਪੁਲਿਸ ਕੋਲ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC Lodges Complaint About Beadbi of Gurbani Pothi at Akal Takht Sahib; Bhai Amrik Singh Ajnala Demands Strict Action

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,