ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਪਣੀ ਪਲੇਠੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਤਹਿਤ ਤਖਤ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦਾ ਸਬ-ਆਫਿਸ ਖੋਲ੍ਹ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ 12 ਦਸੰਬਰ, 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਮਤਾ ਨੰਬਰ 51 ਤਹਿਤ ਲਏ ਗਏ ਫੈਸਲੇ ਅਨੁਸਾਰ ਡਾ. ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਕੇਂਦਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ-ਆਫਿਸ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।
ਡਾ. ਸਰੋਆ ਨੇ ਮੰਗਲਵਾਰ ਨੂੰ ਤਖਤ ਕੇਸਗੜ੍ਹ ਸਾਹਿਬ ਵਿਖੇ ਸਬ-ਆਫਿਸ ਦਾ ਅਹੁਦਾ ਸੰਭਾਲ ਲਿਆ ਹੈ।