October 15, 2015 | By ਸਿੱਖ ਸਿਆਸਤ ਬਿਊਰੋ
ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ।
ਰਿਪੋਰਟ ਮੁਤਾਬਿਕ ਲੋੜੀਂਦੀਆਂ ਤਿਆਰੀਆਂ ਨਾ ਹੋਣ ਕਾਰਨ ਕਾਨਫਰੰਸ ਨੂੰ ਇੱਕ ਮਹੀਨੇ ਲਈ ਟਾਲਿਆ ਗਿਆ ਹੈ।ਪਰ ਇਹ ਮੰਨਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਸ਼੍ਰੋਮਣੀ ਕਮੇਟੀ ਖਿਲਾਫ ਵੀ ਕਾਫੀ ਰੋਹ ਨਜ਼ਰ ਆ ਰਿਹਾ ਹੈ, ਜਿਸ ਕਾਰਨ ਇਹ ਕਾਨਫਰੰਸ ਮੁਲਤਵੀ ਕਰਨੀ ਪਈ ਹੈ।
Related Topics: Fatehgarh Sahib, Shiromani Gurdwara Parbandhak Committee (SGPC)