ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)

ਸਿੱਖ ਖਬਰਾਂ

ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਐਸਨ ਗੁਰਦੂਆਰਾ ਬੰਬ ਧਮਾਕੇ ਦੀ ਕੀਤੀ ਨਿੰਦਿਆ

By ਸਿੱਖ ਸਿਆਸਤ ਬਿਊਰੋ

April 18, 2016

ਅੰਮਿ੍ਤਸਰ: ਜਰਮਨੀ ਦੇ ਐਸਨ ਗੁਰਦੁਆਰਾ ਸਾਹਿਬ ਵਿੱਚ ਪੰਥ ਵਿਰੋਧੀ ਤਾਕਤਾਂ ਵੱਲੋਂ ਕੀਤੇ ਬੰਬ ਧਮਾਕੇ ਦੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਰੜੀ ਨਿੰਦਿਆ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਰਮਨੀ ਦੇ ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ‘ਚ ਹੋਏ ਬੰਬ ਧਮਾਕੇ ਦੀ ਇਸ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਣਾ ਚਾਹੀਦਾ ਹੈ । ਇਸ ਹਾਦਸੇ ‘ਚ ਗ੍ਰੰਥੀ ਸਿੰਘਾਂ ਤੇ ਸੰਗਤਾਂ ਦੇ ਜ਼ਖਮੀ ਹੋਣ ਨਾਲ ਸਾਰੀ ਸਿੱਖ ਕੌਮ ਦੇ ਹਿਰਦੇ ਦੁਖੀ ਹਨ ।

ਉਨ੍ਹਾਂ ਜਰਮਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਸਜ਼ਾ ਦਿੱਤੀ ਜਾਵੇ ਅਤੇ ਉਥੋਂ ਦੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: