ਸਿੱਖ ਖਬਰਾਂ

ਬੈਲਜ਼ੀਅਮ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਨਿਖੇਧੀ

October 23, 2014 | By

ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਪ੍ਰਬੰਧਕ

ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਪ੍ਰਬੰਧਕ

ਅੰਮ੍ਰਿਤਸਰ (22 ਅਕਤੂਬਰ, 2014) : ਬੈਲਜੀਅਮ ਸਰਕਾਰ ਵੱਲੋਂ ਬਰੱਸਲਜ਼ ਦੇ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦੇ ਮਾਮਲੇ ਦੀ ਸਖਤ ਨਿੰਦਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਬੈਲਜੀਅਮ ਸਰਕਾਰ ਗੁਰੁਦਆੲਰਾ ਸਾਹਬ ਨੂੰ ਬੰਦ ਕਰਨ ਦੀ ਬਜ਼ਾਏ ਸਰਕਾਰ ਆਪਣੀਆਂ ਸਰਹੱਦਾਂ ‘ਤੇ ਚੌਕਸੀ ਵਧਾਏ।

ਇਥੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰੇਕ ਸ਼ਰਧਾਵਾਨ ਲਈ ਸਦਾ ਖੁੱਲੇ ਹਨ ਤੇ ਕੋਈ ਵੀ ਗੁਰੂ-ਘਰ ‘ਚ ਦਰਸ਼ਨ ਕਰਨ ਲਈ ਆ ਸਕਦਾ ਹੈ। ਗੁਰੂ-ਘਰ ਆਉਣ ਵਾਲੇ ਕਿਸੇ ਵੀ ਵਿਅਕਤੀ ਦੇ ਕਾਗਜ਼ ਪੱਤਰ ਚੈੱਕ ਕਰਨੇ ਗੁਰੂ-ਘਰਾਂ ਦੇ ਪ੍ਰਬੰਧਕਾਂ ਦਾ ਕੰਮ ਨਹੀਂ।

ਜਿਥੋਂ ਤੀਕ ਲੰਗਰ ਛਕਾਉਣ ਦਾ ਸਵਾਲ ਹੈ ਇਹ ਪ੍ਰਥਾ ਕਿਸੇ ਵਿਅਕਤੀ ਵੱਲੋਂ ਨਹੀਂ, ਬਲਕਿ ਸਿੱਖ ਗੁਰੂ ਸਾਹਿਬਾਨ ਵਲੋਂ ਸ਼ੁਰੂ ਕੀਤੀ ਗਈ ਹੈ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਇਹ ਲੰਗਰ ਪ੍ਰਥਾ ਉਦੋਂ ਤੋਂ ਹੀ ਹਰੇਕ ਗੁਰਦੁਆਰਾ ਸਾਹਿਬ ਵਿੱਚ ਬਕਾਇਦਾ ਲਾਗੂ ਹੈ ਤੇ ਕੋਈ ਵੀ ਮੱਥਾ ਟੇਕਣ ਆਇਆ ਸ਼ਰਧਾਲੂ ਲੰਗਰ ‘ਚ ਬੈਠ ਕੇ ਪ੍ਰਸ਼ਾਦਾ ਛੱਕ ਸਕਦਾ ਹੈ।

ਜੇਕਰ ਸਰਕਾਰ ਨੂੰ ਕੋਈ ਸ਼ੱਕ ਹੈ ਤਾਂ ਆਪਣੀ ਚੌਕਸੀ ਵਧਾਏ ਨਾ ਕਿ ਗੁਰਦੁਆਰਾ ਸਾਹਿਬ ਬੰਦ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਤੋਂ ਰੋਕੇ। ਉਨਾਂ ਬੈਲਜੀਅਮ ਸਰਕਾਰ ਨੂੰ ਜੋਰ ਦੇ ਕੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰਖਦੇ ਹੋਏ ਬੰਦ ਕੀਤੇ ਗੁਰਦੁਆਰਾ ਸਾਹਿਬ ਨੂੰ ਤੁਰੰਤ ਖੋਲਿਆ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,