ਸਿੱਖ ਖਬਰਾਂ

ਸਿੱਖ ਮਿਸ਼ਨ ਇੰਟਰਨੈਸ਼ਨਲ ਅਮਰੀਕਾ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਪ੍ਰਧਾਨ 31 ਅਕਤੂਬਰ ਨੂੰ ਰੱਖੇਗਾ

October 28, 2014 | By

makkar-300x225

ਅਵਤਾਰ ਸਿੰਘ ਪ੍ਰਧਾਨ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਅੰਮ੍ਰਿਤਸਰ (27 ਅਕਤੂਬਰ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਾਰੇ ਜਾ ਰਹੇ ਸਿੱਖ ਮਿਸ਼ਨ ਇੰਟਰਨੈਸ਼ਨਲ ਅਮਰੀਕਾ ਦਾ ਨੀਂਹ ਪੱਥਰ ਰੱਖਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਅਮਰੀਕਾ ਰਵਾਨਾ ਹੋ ਗਿਆ। ਅਮਰੀਕਾ ਦੇ ਸੂਬਾ ਕੈਲੇਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿੱਚ 31 ਅਕਤੂਬਰ ਨੂੰ ਸਿੱਖ ਮਿਸ਼ਨ (ਇੰਟਰਨੈਸ਼ਨਲ ਸਿੱਖ ਸੈਂਟਰ) ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਇਸ ਕਾਰਜ ਲਈ ਉਨ੍ਹਾਂ ਦੇ ਨਾਲ ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਵੀ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਅਮਰੀਕਾ ਦੇ ਉੱਘੇ ਸਿੱਖ ਦੀਦਾਰ ਸਿੰਘ ਬੈਂਸ ਨੇ ਤਕਰੀਬਨ 13 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸਹਿਯੋਗ ਨਾਲ ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਿੱਖ ਮਿਸ਼ਨ ਕੇਂਦਰ ਸਥਾਪਤ ਕਰੇਗੀ।

ਇਸ ਮਿਸ਼ਨ ਦੀ ਸਥਾਪਤੀ ਨਾਲ ਸਿੱਖੀ ਦੇ ਪ੍ਰਚਾਰ ਨੂੰ ਵੱਡਾ ਹੁਲਾਰਾ ਮਿਲੇਗਾ। ਮਿਸ਼ਨ ਵਿਚ ਗੁਰਮਤਿ ਸਬੰਧੀ ਜਾਣਕਾਰੀ, ਗੁਰਮੁਖੀ ਦੀ ਪੜ੍ਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਬੋਥ ਤੇ ਸੁੰਦਰ ਦਸਤਾਰ ਸਜਾਉਣ ਦੀ ਸਿਖਲਾਈ ਆਦਿ ਬਾਰੇ ਜਾਣਕਾਰੀ  ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੀ ਪ੍ਰਕਾਸ਼ਨਾ ਬਾਰੇ ਪ੍ਰਿਟਿੰਗ ਮਸ਼ੀਨ ਸਥਾਪਤ ਕਰਨ ਦੀ ਵੀ ਯੋਜਨਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਸ ਤੋਂ ਪਹਿਲਾਂ ਕੈਰੋਲੀਨਾ ਸ਼ਹਿਰ ਵਿਚ ਸਿੱਖ ਸੰਗਤ ਵਲੋਂ ਭੇਟ ਕੀਤੀ ਜਾ ਰਹੀ ਜ਼ਮੀਨ ਦਾ ਜਾਇਜ਼ਾ ਵੀ ਲਿਆ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,