ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰੱਖੇ ਨੀਂਹ ਪੱਥਰ ਦਾ ਸਨਮਾਨ ਕੀਤਾ ਜਾਵੇਗਾ ਅਤੇ ਯਾਦਗਾਰ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਚਿੱਲੜ ਵਿਖੇ 32 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ।
ਪ੍ਰੋਫੈਸਰ ਬਡੂੰਗਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਸਾਹਮਣੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਦਾ ਹਤਲ ਕਰਨ ਦੀ ਲੋੜ ਹੈ ਤੇ ਉਹ ਸਾਰੇ ਮਸਲੇ ਸਾਂਝੀ ਰਾਏ ਨਾਲ ਹੱਲ ਕਰਨਾ ਚਾਹੁੰਦੇ ਹਨ ਤੇ ਇਸ ਦਿਸ਼ਾ ਵਿਚ ਕਦਮ ਵੀ ਚੁੱਕ ਰਹੇ ਹਨ। ਹੋਂਦ ਚਿੱਲੜ ਪਿੰਡ ਵਿਚ ਯਾਦਗਾਰ ਬਣਾਉਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਯਾਦਗਾਰ ਬਣਾਉਣ ਲਈ ਕਦਮ ਚੁੱਕਣਗੇ। ਉਨ੍ਹ ਨੇ ਇਸ ਮਾਮਲੇ ਸਬੰਧੀ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸੰਪਰਕ ਕਰਕੇ ਯਾਦਗਾਰ ਸਬੰਧੀ ਪੁੱਛਿਆ।
ਇਸ ਮਾਮਲੇ ਨੂੰ ਲੁਧਿਆਣਾ ਜ਼ਿਲ੍ਹੇ ਦੇ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਫਰਵਰੀ 2010 ਵਿਚ ਉਭਾਰਿਆ ਸੀ ਤੇ ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਗਿਆਨੀ ਗੁਰਬਚਨ ਸਿੰਘ ਵੀ ਹੋਂਦ ਚਿੱਲੜ ਗਏ ਸਨ। ਗਿਆਨੀ ਗੁਰਬਚਨ ਸਿੰਘ ਨੇ ਪਿੰਡ ਵਿਚ ਕਤਲ ਹੋਏ ਸਿੱਖਾਂ ਦੀ ਯਾਦਗਾਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਸੀ ਪਰ ਨੀਂਹ ਪੱਥਰ ਰੱਖਣ ਦੇ 6 ਸਾਲ ਮਗਰੋਂ ਵੀ ਯਾਦਗਾਰ ਨਹੀਂ ਬਣੀ।
ਸਬੰਧਤ ਵੀਡੀਓ ਦੇਖੋ: