October 7, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਪੰਜਾਬ ਸਰਕਾਰ ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਹ ਅੱਜ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਦੀ ਘਟਨਾ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਬੇਮਾਅਨਾ ਦੱਸਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀ ਬਾਦਲ ਦਲ ਦੀ ਸਰਕਾਰ ਸਮੇਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦੇ ਦਿੱਤੀ ਸੀ ਪਰ ਕਾਂਗਰਸ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਪਿਛਲੇ ਕਮਿਸ਼ਨ ਨੂੰ ਰੱਦ ਕਰਕੇ ਨਵਾਂ ਕਮਿਸ਼ਨ ਬਣਾਉਣਾ ਸਵਾਲ ਪੈਦਾ ਕਰਦਾ ਹੈ।
ਸਬੰਧਤ ਖ਼ਬਰ:
ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਡੇਰਾ ਸਿਰਸਾ ਮੁਖੀ ਨੂੰ ਮਾਫ ਕਰਨ ਦੇ ਸਬੰਧ ‘ਚ ਪ੍ਰੋ. ਬਡੂੰਗਰ ਨੂੰ ਸੱਦਿਆ …
ਉਨ੍ਹਾਂ ਕਿਹਾ ਕਿ ਕਿਸੇ ਵੀ ਜਸਟਿਸ ‘ਤੇ ਅਧਾਰਤ ਜਾਂਚ ਕਮਿਸ਼ਨ ਨਿਰਪੱਖ ਜਾਂਚ ਹੀ ਕਰਦਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਨਵਾਂ ਕਮਿਸ਼ਨ ਬਣਾ ਦੇਣਾ ਕਮਿਸ਼ਨ ਦੀ ਨਿਰਪੱਖ ਜਾਂਚ ਨੂੰ ਵੀ ਸ਼ੱਕ ਦੇ ਘੇਰੇ ਵਿਚ ਲੈ ਆਉਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਜ਼ਰੂਰੀ ਇਹ ਹੈ ਕਿ ਉਹ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਨਸ਼ਰ ਕਰਨ ਦੀ ਖੇਚਲ ਕਰੇ।
ਸਬੰਧਤ ਖ਼ਬਰ:
ਸ਼੍ਰੋਮਣੀ ਕਮੇਟੀ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਰੱਦ ਕਰਨਾ ਬਿਲਕੁਲ ਸਹੀ ਕਦਮ: ਬਾਬਾ ਧੁੰਮਾ …
Related Topics: Beadbi Incidents in Punjab, Justice Ranjeet Singh Commission, Justice Zora Singh Commission, Prof. Kirpal Singh Badunger, Shiromani Gurdwara Parbandhak Committee (SGPC)