July 2, 2017 | By ਸਿੱਖ ਸਿਆਸਤ ਬਿਊਰੋ
ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ (ਸ਼ਨੀਵਾਰ) ਤਖਤ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਦਾ ਆਰੰਭ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿਚ ਸਿੱਖੀ ਦਾ ਪ੍ਰਚਾਰ ਕੀਤਾ ਜਾਏਗਾ।
‘ਧਰਮ ਪ੍ਰਚਾਰ ਲਹਿਰ’ ਦੀ ਆਰੰਭਤਾ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਲਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਬੰਬੇ ਵਾਲੇ, ਭਾਈ ਰਾਏ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਅਤੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਹਾਜ਼ਰੀ ਲਵਾਈ। ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਇਸ ਸਮਾਗਮ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਬੀਬੀ ਜੋਗਿੰਦਰ ਕੌਰ, ਗੁਰਚਰਨ ਸਿੰਘ ਗਰੇਵਾਲ, ਬੀਬੀ ਜਗੀਰ ਕੌਰ, ਬਾਬਾ ਬਲਵਿੰਦਰ ਸਿੰਘ ਖਡੂਰ ਸਾਹਿਬ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਰਾਜਾ ਸਿੰਘ ਕਾਲਝਰਾਣੀ, ਦਿਆਲ ਸਿੰਘ ਕੋਲਿਆਂਵਾਲੀ, ਰਜਿੰਦਰ ਸਿੰਘ ਮਹਿਤਾ, ਸੁਰਿੰਦਰਪਾਲ ਸਿੰਘ ਸਟੱਡੀ ਸਰਕਲ, ਗੋਬਿੰਦ ਸਿੰਘ ਕਾਂਝਲਾ, ਪ੍ਰਕਾਸ਼ ਸਿੰਘ ਭੱਟੀ ਆਦਿ ਸ਼ਾਮਲ ਸਨ।
Related Topics: Dharam Parchar Committee, Harnam Singh Dhumma, Prof. Kirpal Singh Badunger, Shiromani Gurdwara Parbandhak Committee (SGPC)