October 30, 2018 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਦਰਬਾਰ ਸਾਹਿਬ ਅੰਮ੍ਰਿਤਸਰ, ਅਕਾਲ ਤਖਤ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਉੱਤੇ ਜੂਨ 1984 ਵਿੱਚ ਫੌਜਾਂ ਚਾੜ੍ਹਨ ਵਾਲੀ ਭਾਰਤੀ ਹਾਕਮ ਇੰਦਰਾ ਗਾਂਧੀ ਨੂੰ ਸੋਧਾ ਲਾਉਣ ਵਾਲੇ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਭਲਕੇ 31 ਅਕਤੂਬਰ ਨੂੰ ਮਨਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਨੂੰ ਸੋਧਾ ਲਾਇਆ ਸੀ ਤੇ ਇਸ ਮੌਕੇ ਭਾਈ ਬੇਅੰਤ ਸਿੰਘ ਸ਼ਹੀਦ ਹੋ ਗਏ ਸਨ। ਬਾਅਦ ਵਿੱਚ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਭਾਰਤੀ ਹਕੂਮਤ ਨੇ 6 ਜਨਵਰੀ, 1989 ਨੂੰ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਸੀ।
ਸਿੱਖ ਇਤਿਹਾਸ ਤੇ ਪਰੰਪਰਾ ਮੁਤਾਬਕ ਪੂਰਨੇ ਪਾਉਣ ਵਾਲੇ ਇਹਨਾਂ ਸ਼ਹੀਦਾਂ ਨੂੰ ਸਿੱਖ ਪੰਥ ਦੇ ਸਤਿਕਾਰਤ ਸ਼ਹੀਦਾਂ ਦਾ ਦਰਜ਼ਾ ਹਾਸਲ ਹੈ ਅਤੇ ਉਹਨਾਂ ਦੇ ਸ਼ਹੀਦੀ ਦਿਹਾੜੇ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਹਨ।
ਇਸੇ ਤਹਿਤ ਭਲਕੇ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾਵੇਗਾ। ਇਹ ਸਮਾਗਮ ਸਵੇਰੇ 7 ਤੋਂ 8 ਵਜੇ ਦੇ ਦਰਮਿਆਨ ਹੋਵੇਗਾ।
ਭਾਈ ਬੇਅੰਤ ਸਿੰਘ ਜੀ ਦੇ ਪਰਵਾਰ ਵੱਲੋਂ ਪਿੰਡ ਮਲੋਆ (ਮੋਹਾਲੀ) ਵਿਖੇ ਵੀ ਭਾਈ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਇਸੇ ਸੰਧਰਭ ਵਿੱਚ ਇਕ ਸਮਾਗਮ ਭਲਕੇ ਜੀਰਾ ਨੇੜਲੇ ਪਿੰਡ ਮਨਸੂਰਦੇਵਾ ਵਿਖੇ ਵੀ ਹੋਵੇਗਾ ਜਿੱਥੇ ਸਿੱਖ ਰਾਜਨੀਤਕ ਚਿੰਤਕ ਭਾਈ ਅਜਮੇਰ ਸਿੰਘ ਅਤੇ ਨੌਜਵਾਨ ਆਗੂ ਤੇ ਵਿਚਾਰਕ ਭਾਈ ਮਨਧੀਰ ਸਿੰਘ ਆਪਣੇ ਵਿਚਾਰ ਸਾਂਝੇ ਕਰਨਗੇ।
ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਇਹਨਾਂ ਦਿਨਾਂ ਦੌਰਾਨ ਦੇਸ਼-ਵਿਦੇਸ਼ ਵਿੱਚ ਹੋਰ ਵੀ ਸਮਾਗਮ ਹੋਣਗੇ।
Related Topics: Ajmer Singh, Akal Takhat Sahib, Bhai Ajmer Singh, Bhai Mandhir Singh, June 1984 attack on Sikhs, Shaheed Beant Singh, Shaheed Bhai Baint Singh, Sikh Shaheeds