August 30, 2024 | By ਸਿੱਖ ਸਿਆਸਤ ਬਿਊਰੋ
ਸ੍ਰੀ ਅੰਮ੍ਰਿਤਸਰ (30 ਅਗਸਤ 2024): ਅੱਜ ਖਾਲਸਾ ਪੰਥ ਦੇ ਸੰਘਰਸ਼ ਦੇ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।

ਗੁਰਬਾਣੀ ਕੀਰਤਨ ਕਰਦੇ ਹੋਏ ਰਾਗੀ ਜਥੇ ਦੀ ਇਕ ਤਸਵੀਰ
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਨਜਦੀਕ ਸਥਿਤ ਅਖੰਡ ਪਾਠ ਸਾਹਿਬ ਅਸਥਾਨ ਵਿਖੇ ਸ਼ਹੀਦਾਂ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਜੀਆਂ ਦਾ ਸਨਮਾਨ ਕੀਤਾ ਗਿਆ।

ਸ਼ਹੀਦਾਂ ਦੇ ਪਰਿਵਾਰ ਨੂੰ ਸਨਮਾਨ ਕਰਦਿਆ ਇਕ ਤਸਵੀਰ
ਇਸ ਸਮਾਗਮ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਤੇ ਭਾਈ ਭੁਪਿੰਦਰ ਸਿੰਘ ਅਤੇ ਪ੍ਰੋ. ਬਲਜਿੰਦਰ ਸਿੰਘ (ਹਵਾਰਾ ਕਮੇਟੀ) ਸਮੇਤ ਹੋਰ ਪੰਥ ਸੇਵਾ ਵਿਚ ਸਰਗਰਮ ਸਖਸ਼ੀਅਤਾਂ ਵੀ ਹਾਜ਼ਰ ਸਨ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ
Related Topics: Akal Takht Sahib, Bhai Anokh Singh Babbar, Bhai Sulakhan Singh Babbar, Panth Sewak, Shaheedi Samagam