ਸੰਗਰੂਰ: ਡੇਰਾਵਾਦ ਅਤੇ ਗੁਰੂਡੰਮ ਖ਼ਿਲਾਫ਼ ਜੂਝਦਿਆਂ ਸ਼ਹੀਦ ਹੋਏ ਸਿੱਖ ਕੌਮ ਦੇ ਚਾਰ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਇਆ। ਸ਼ਹੀਦੀ ਸਮਾਗਮ ਦੌਰਾਨ ਹਾਜ਼ਰ ਸਿੱਖ ਸੰਗਤਾਂ ਵਲੋਂ ਜਿਥੇ ਡੇਰਾਵਾਦ ਅਤੇ ਦੇਹਧਾਰੀ ਗੁਰੂਡੰਮ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਉਥੇ ਸਮੁੱਚੀ ਸਿੱਖ ਕੌਮ ਨੂੰ ਇੱਕ ਮੰਚ ’ਤੇ ਇੱਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼ਹੀਦ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਸ਼ਹੀਦ ਭਾਈ ਕਮਲਜੀਤ ਸਿੰਘ ਸੰਗਰੂਰ, ਭਾਈ ਹਰਮੰਦਰ ਸਿੰਘ ਡੱਬਵਾਲੀ, ਭਾਈ ਬਲਕਾਰ ਸਿੰਘ ਜਾਮਾਰਾਏ ਅਤੇ ਭਾਈ ਗੁਰਦੇਵ ਸਿੰਘ ਮਨਸੂਰਦੇਵ ਨੂੰ ਸਮਰਪਿਤ ਪਲੇਠਾ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਸ਼ਹੀਦ ਕਮਲਜੀਤ ਸਿੰਘ ਦੀ ਪਤਨੀ ਬੀਬੀ ਪਰਵਿੰਦਰ ਕੌਰ ਨੇ ਸ਼ਹੀਦਾਂ ਦੀਆਂ ਸ਼ਹਾਦਤਾਂ ਦੇ ਮਕਸਦ ਨੂੰ ਦੁਨੀਆਂ ਭਰ ਵਿਚ ਲਿਜਾਣ ਦਾ ਸੱਦਾ ਦਿੱਤਾ। ਇਸ ਮੌਕੇ ਚਾਰੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ, ਜਥੇਦਾਰ ਰਾਜਾ ਰਾਜ ਸਿੰਘ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਭਾਈ ਜੈਵਿੰਦਰ ਸਿੰਘ ਚੀਮਾ, ਭਾਈ ਹਰਪ੍ਰੀਤ ਸਿੰਘ, ਭਾਈ ਬਚਿੱਤਰ ਸਿੰਘ, ਬੀਬੀ ਮਨਦੀਪ ਕੌਰ ਪਟਿਆਲਾ, ਬੀਬੀ ਸਿਮਰਜੀਤ ਕੌਰ ਪਤਨੀ ਬਾਬਾ ਦਲੇਰ ਸਿੰਘ ਖੇੜੀ ਵਾਲੇ, ਭਾਈ ਅਵਤਾਰ ਸਿੰਘ ਬਠਿੰਡਾ, ਡਾ. ਸ਼ਮਿੰਦਰ ਸਿੰਘ, ਭਾਈ ਅਵਤਾਰ ਸਿੰਘ ਮਸਤੂਆਣਾ, ਭਾਈ ਬਗੀਚਾ ਸਿੰਘ, ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ, ਭਾਈ ਅਮਰਜੀਤ ਸਿੰਘ ਦਮਦਮੀ ਟਕਸਾਲ, ਭਾਈ ਪੱਪਲਪ੍ਰੀਤ ਸਿੰਘ ਅੰਮ੍ਰਿਤਸਰ, ਬਾਬਾ ਹਰਬੰਸ ਸਿੰਘ ਜੈਨਪੁਰ, ਸੁਰਿੰਦਰਪਾਲ ਸਿੰਘ ਸਿਦਕੀ ਆਦਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।