ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਤਜਵੀਜੀ ਨਾਗਰਿਕਤਾ ਰਜਿਸਟਰ (ਨਾ.ਰਜਿ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਚੱਲ ਰਹੇ ਧਰਨੇ ਦਾ ਪ੍ਰਬੰਧ ਕਰਨ ਵਾਲੀਆਂ ਬੀਬੀਆਂ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਗਏ ਦੋ ਵਿਚੋਲਿਆਂ ਦਰਮਿਆਨ ਅੱਜ ਧਰਨੇ ਵਾਲੀ ਥਾਂ ਖਾਲੀ ਗੱਲ ਖਾਲੀ ਕਰਨ ਲਈ ਗੱਲਬਾਤ ਹੋਈ।
ਇਹ ਗੱਲਬਾਤ ਤਕਰੀਬਨ ਇੱਕ ਘੰਟਾ ਜਾਰੀ ਰਹੀ।
ਸੁਪਰੀਮ ਕੋਰਟ ਵੱਲੋਂ ਭੇਜੇ ਗਏ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਨਾਲ ਗੱਲਬਾਤ ਕਰਦਿਆਂ ਧਰਨੇ ਦਾ ਪ੍ਰਬੰਧ ਕਰਨ ਵਾਲੀਆਂ ਬੀਬੀਆਂ ਨੇ ਕਿਹਾ ਕਿ ਜਿੰਨਾ ਚਿਰ ਨਾਗਰਿਕਤਾ ਸੋਧ ਕਾਨੂੰਨ ਅਤੇ ਤਜਵੀਜੀ ਨਾਗਰਿਕਤਾ ਰਜਿਸਟਰ ਜਿਹੇ ਫੈਸਲੇ ਵਾਪਸ ਨਹੀਂ ਲਏ ਜਾਂਦੇ ਓਨੀ ਦੇਰ ਤੱਕ ਉਹ ਇਸ ਜਗ੍ਹਾ ਉੱਪਰ ਧਰਨਾ ਜਾਰੀ ਰੱਖਣਗੀਆਂ।