ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ

ਸ਼ਾਹਕੋਟ ਜ਼ਿਮਨੀ ਚੋਣ ਦਾ ਐਲਾਨ; 28 ਮਈ ਨੂੰ ਪੈਣਗੀਆਂ ਵੋਟਾਂ

April 26, 2018 | By

ਚੰਡੀਗੜ੍ਹ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ 5 ਫਰਵਰੀ, 2018 ਨੂੰ ਹੋਈ ਮੌਤ ਨਾਲ ਖਾਲੀ ਹੋਈ ਸ਼ਾਹਕੋਟ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ 28 ਮਈ, 2018 ਨੂੰ ਹੋਵੇਗੀ।

ਪ੍ਰਤੀਕਾਤਮਕ ਤਸਵੀਰ

ਅੱਜ ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਨੋਟੀਫਿਕੇਸ਼ਨ ਮਿਤੀ 3 ਮਈ, 2018 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੰਤਿਮ ਮਿਤੀ 10 ਮਈ, 2018 ਨਿਰਧਾਰਿਤ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 11 ਮਈ, 2018 ਨੂੰ ਕੀਤੀ ਜਾਵੇਗੀ, ਜਦੋਂ ਕਿ ਕਾਗਜ਼ ਵਾਪਸ ਲੈਣ ਦੀ ਅੰਤਿਮ ਮਿਤੀ 14 ਮਈ, 2018 ਮਿੱਥੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਮਿਤੀ 28 ਮਈ, 2018 ਦਿਨ ਸੋਮਵਾਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ 31 ਮਈ, 2018 ਨੂੰ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵਿੱਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,