December 14, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਵਲੋਂ ਆਪਣੇ ਉੱਤੇ ਲੱਗ ਰਹੇ ਭਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਕਮੇਟੀ ਦਾ ਪ੍ਰਬੰਧਕੀ ਢਾਂਚਾ ਭੰਗ ਕਰ ਦਿੱਤਾ ਗਿਆ ਸੀ।
ਬੀਤੇ ਕੱਲ੍ਹ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸਕੱਤਰ ਅਮਰਜੀਤ ਸਿੰਘ ਪੱਪੂ ਅਤੇ ਜਨਰਲ ਮੈਨੇਜਰ ਹਰਜੀਤ ਸਿੰਘ ਖਿਲਾਫ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਹਾਊਸ ਕੋਰਟ ਦੀ ਮੈਟਰੋਪੋਲਿਟਨ ਜੱਜ ਵਿਜੇਤਾ ਸਿੰਘ ਦੀ ਅਦਾਲਤ ਨੇ ਡੀਸੀਪੀ ਨੂੰ ਹੁਕਮ ਜਾਰੇ ਕੀਤੇ ਹਨ ਕਿ ਇਨ੍ਹਾਂ ਖਿਲਾਫ ਜਲਦੀ ਤੋਂ ਜਲਦੀ ਐਫਆਈਆਰ ਦਰਜ ਕੀਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਇਕਾਈ ਕੀਤੀ ਭੰਗ –
ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
Related Topics: Delhi Sikh Gurdwara Parbandhak Commettiii, DSGMC, Manjit Singh GK