March 4, 2015 | By ਸਿੱਖ ਸਿਆਸਤ ਬਿਊਰੋ
ਫਰੀਦਕੋਟ ( 4 ਮਾਰਚ, 2015): ਅਦਾਲਤਾਂ ਵੱਲੋਂ ਦਿੱਤੀਆਂ ਸਾਜ਼ਾਵਾ ਭੁਗਤ ਚੁੱਕੇ, ਪਰ ਫਿਰ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਾਹਈ ਵਾਸਤੇ ਸੈਕੜੇ ਸਿੱਖ ਕਾਰਕੂਨਾਂ ਨੇ “ਵੰਗਾਰ” ਮਾਰਚ ਕੱਢਿਆ। ਇਸ ਮਾਰਚ ਦਾ ਪ੍ਰਬੰਧ ਸਥਾਨਿਕ ਸੰਗਤ ਅਤੇ ਪੰਜਾਬੀ ਅਖਬਾਰ ਪਹਿਰੇਦਾਰ ਵੱਲੋਂ ਕੀਤਾ ਗਿਆ ਸੀ।
ਮਾਰਚ ਗੁਰਦੁਆਰਾ ਖਾਲਸਾ ਦੀਵਾਨ ਤੋਂ ਸ਼ੁਰੂ ਹੋਇਆ ਅਤੇ ਫਰੀਦਕੋਟ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਦੀ ਹੁੰਦਾ ਹੋਇਆ, ਡੀਸੀ ਦਫਤਰ ਪੁੱਜਿਆ, ਜਿੱਥੇ ਤਹਿਸੀਲਦਾਰ ਫਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ।
ਮੀਡੀਆ ਨਾਲ ਗੱਲ ਕਰਦਿਆਂ ਤਹਿਸੀਲਦਾਰ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਰੋਸ ਮਾਰਚ ਕਰਨ ਵਾਲਿਆਂ ਨੇ ਸ਼ਾਂਤੀ ਪੂਰਵਕ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਹੈ ਜੋ ਡਿਪਟੀ ਕਮਿਸ਼ਨਰ ਫਰੀਦਕੋਟ ਰਹੀਂ ਪੰਜਾਬ ਸਰਕਾਰ ਨੂਮ ਭੇਜਿਆ ਜਾਵੇਗਾ।
ਸ੍ਰ. ਜਸਪਾਲ ਸਿੰਘ ਹੇਰਾਂ, ਸੰਪਾਦਕ ਰੋਜ਼ਾਨਾ ਪਹਿਰੇਦਾਰ ਨੇ ਬਾਪੂ ਸੂਰਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਸ਼ਾਂਤਮਈ ਲਹਿਰ ਨੂੰ ਪੰਜਾਬ ਸਰਕਾਰ ਵੱਲੋਂ ਦਮਨਕਾਰੀ ਤਰੀਕੇ ਨਾਲ ਕੁਚਲਣ ਦੀ ਕੋਸਿਸ ਦੀ ਨਿਖੇਧੀ ਕੀਤੀ।
ਇਸ ਸਮੇਂ ਬਾਪੂ ਸੂਰਤ ਸਿੰਘ ਖਲਾਸਾ ਪੁਲਿਸ ਦੀ ਨਿਗਰਾਨੀ ਵਿੱਚ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹੈ, ਜਿੱਥੇ ਪੁਲਿਸ ਉਨ੍ਹਾਂ ਨੂੰ ਜਬਰਦਸਤੀ ਨਾਲੀਆਂ ਰਾਹੀਂ ਭੋਜਨ ਦੇ ਰਹੀ ਹੈ।
Related Topics: Bapu Surat Singh Khalsa, S. jaspal Singh Hairan, Sikh Political Prisoners