ਅੰਮ੍ਰਿਤਸਰ: ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਦਲ ਖ਼ਾਲਸਾ ਅਤੇ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ., ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਯੂਥ ਆਫ ਪੰਜਾਬ ਨੇ ਦੁਨੀਆਂ ਭਰ ‘ਚ ਵਸਦੇ ਸਿੱਖਾਂ ਨੂੰ ਵਧਾਈਆਂ ਦਿੱਤੀਆਂ ਹਨ।
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਇਕ ਅਕਾਲ ਪੁਰਖ ਨੂੰ ਮੰਨਣ, ਸਚਿਆਰਾ ਜੀਵਨ ਜੀਣ, ਭਾਈਚਾਰੇ, ਮਨੁੱਖੀ ਬਰਾਬਰਤਾ, ਧਰਮ ਨੂੰ ਮੰਨਣ ਦੀ ਅਜ਼ਾਦੀ ਅਤੇ ਸ਼ਾਂਤੀ ਦਾ ਸੁਨੇਹਾ ਦਿੰਦਿਆਂ ਬੇਇਨਸਾਫੀ ਦੀ ਵਿਰੁੱਧ ਡਟਣ ਦੀ ਪ੍ਰੇਰਣਾ ਦਿੱਤੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Sikh Bodies Extend Heartiest Felicitations on Gurpurab ./.