Site icon Sikh Siyasat News

ਸਿੱਖ ਜਥੇਬੰਦੀਆਂ ਕਰਨਗੀਆਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਸਨਮਾਨ

ਚੰਡੀਗੜ੍ਹ: ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਲ ਖ਼ਾਲਸਾ ਸਣੇ ਕਈ ਸਿੱਖ ਜਥੇਬੰਦੀਆਂ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪੰਜਾਬ ਦੌਰ ਸਮੇਂ ਉਨ੍ਹਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ‘ਚ ਇਕ ਡਿਸਪੈਂਸਰੀ ਦੇ ਉਦਘਾਟਨ ਮੌਕੇ ਐਤਵਾਰ ਨੂੰ ਕਿਹਾ, “ਇਹ ਪੰਜਾਬ ਅਤੇ ਪੂਰੀ ਦੁਨੀਆ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੋਵੇਗੀ ਜਦੋਂ 20 ਅਪ੍ਰੈਲ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਦਰਬਾਰ ਸਾਹਿਬ ਆਉਣ ‘ਤੇ ਸਨਮਾਨ ਕੀਤਾ ਜਾਏਗਾ।”

ਸਰਦਾਰ ਹਰਜੀਤ ਸਿੰਘ ਸੱਜਣ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ, “ਹਰਜੀਤ ਸਿੰਘ ਸੱਜਣ ਨੇ ਇਕ ਸਿੱਖ ਦੇ ਤੌਰ ‘ਤੇ ਕੈਨੇਡਾ ‘ਚ ਭਾਈਚਾਰੇ ਲਈ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਹਨ, ਸ਼੍ਰੋਮਣੀ ਕਮੇਟੀ ਰਵਾਇਤ ਮੁਤਾਬਕ ਉਹ ਸਨਮਾਨ ਦੇ ਹੱਕਦਾਰ ਹਨ।”

ਸਬੰਧਤ ਖ਼ਬਰ:

ਕੈਨੇਡਾ ਨੇ ਕੈਪਟਨ ਅਮਰਿੰਦਰ ਦੇ ਬਿਆਨ ਨੂੰ ਨਿਰਾਸ਼ਾ ਭਰਿਆ ਦੱਸਿਆ …

ਹਿੰਦੁਸਤਾਨ ਟਾਈਮਸ ਦੀ ਖ਼ਬਰ ਮੁਤਾਬਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਲ ਖ਼ਾਲਸਾ ਨੇ ਕੈਨੇਡਾ ਦੇ ਦਿੱਲੀ ਵਿਚਲੇ ਹਾਈ ਕਮਿਸ਼ਨ ਨੂੰ ਪੱਤਰ ਲਿਖ ਕੇ ਹਰਜੀਤ ਸਿੰਘ ਸੱਜਣ ਦੇ ਭਾਰਤੀ ਉਪ ਮਹਾਂਦੀਪ ਦੇ ਦੌਰੇ ਸਮੇਂ ਉਨ੍ਹਾਂ ਨੂੰ ਸਨਮਾਨਤ ਕਰਨ ਲਈ ਸਮਾਂ ਮੰਗਿਆ ਹੈ।

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹਰਜੀਤ ਸਿੰਘ ਸੱਜਣ ਦੇ ਸਵਾਗਤ ਦਾ ਐਲਾਨ ਕੀਤਾ ਹੈ। ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਉਹ ਹਰਜੀਤ ਸਿੰਘ ਸੱਜਣ ਨੂੰ ਨਿੱਜੀ ਤੌਰ ‘ਤੇ ਨਹੀਂ ਮਿਲਣਗੇ ਕਿਉਂਕਿ ਸੱਜਣ ਸਿੱਖ ਅਜ਼ਾਦੀ ਸੰਘਰਸ਼ ਦੇ ਹਮਦਰਦ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh bodies to honour Canadian defence minister Harjit Singh Sajjan …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version