November 28, 2015 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ ( 27 ਨੜੰਬਰ, 2015): ਸਰਬੱਤ ਖਾਲਸਾ ਸਮਾਗਮ (2015) ਨਾਲ ਜੁੜੀਆਂ ਸ਼ਖਸ਼ੀਅਤਾਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਨ ਅਤੇ ਸਿੱਖ ਕਾਰਕੂਨਾਂ ਖਿਲਾਫ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵਿੱਡੀ ਪਰਚੇ ਦਰਜ਼ ਕਰਨ ਅਤੇ ਗ੍ਰਿਫਤਾਰੀਆਂ ਦੀ ਮੁਹਿੰਮ ਖਿਲਾਫ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸ੍ਰ. ਸਿਮਰਨਜੀਤ ਸਿੰਘ ਮਾਨ ਦੇ ਅਗਵਾਈ ਵਿੱਚ ਸਿੱਖਾਂ ਦਾ ਇੱਕ ਵਫਦ ਨੇ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮਿਲ ਕੇ ਬਾਦਲ ਸਰਕਾਰ ਨੂੰ ਭੰਗ ਕਰ ਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ।
ਵਫ਼ਦ ਨੇ ਪ੍ਰੋਫੈਸਰ ਸੋਲੰਕੀ ਨੂੰ ਮੈਮੋਰੰਡਮ ਦੇ ਕੇ ਦੋਸ਼ ਲਾਇਆ ਕਿ ਬਾਦਲਾਂ ਵੱਲੋਂ ਸਿੱਖਾਂ ਦੀ ਸਰਬੳੁੱਚ ਸੰਸਥਾ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਵਫ਼ਦ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਥਿਤ ਤੌਰ ’ਤੇ ਵੋਟ ਰਾਜਨੀਤੀ ਤਹਿਤ ਪਹਿਲਾਂ ਡੇਰਾ ਸਿਰਸਾ ਮੁਖੀ ਨਾਲ ਸੌਦੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਸੰਗਤ ਦੀਆਂ ਭਾਵਨਾਵਾਂ ਦੇ ਉਲਟ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਤੇ ਦਬਾਅ ਪਾ ਕੇ ਉਸ ਨੂੰ ਮੁਆਫ਼ੀ ਦਿਵਾਈ, ਜਿਸ ਕਾਰਨ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ।
ਵਫ਼ਦ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਿੱਚ ਬਾਦਲ ਸਰਕਾਰ ਫੇਲ੍ਹ ਰਹੀ ਹੈ। ੳੁਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲੇ ਸਿੱਖਾਂ ’ਤੇ ਗੋਲੀਆਂ ਚਲਾੳੁਣ ਕਾਰਨ ਦੋ ਜਣੇ ਮਾਰੇ ਗਏ, ਜਿਸ ਕਾਰਨ ਸਿੱਖਾਂ ਦੇ ਮਨਾਂ ਵਿੱਚ ਰੋਹ ਹੈ।
ਵਫਦ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਅਡ਼ਿੱਕੇ ਕਾਰਨ ਪਿਛਲੇ ਚਾਰ ਸਾਲ ਤੋਂ ਕੰਮ ਕਰਨ ਦੇ ਸਮਰੱਥ ਨਹੀਂ ਹੈ ਅਤੇ ਪੁਰਾਣੀ ਕਮੇਟੀ ਮੁੱਖ ਮੰਤਰੀ ਸ੍ਰੀ ਬਾਦਲ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ। ਵਫ਼ਦ ਵਿੱਚ ਸ਼ਾਮਲ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਨਾਮ ਸਿੰਘ ਸਿੱਧੂ ਸਮੇਤ ਬਹਾਦਰ ਸਿੰਘ ਰਾਹੋਂ, ਗੁਰਿੰਦਰਜੀਤ ਸਿੰਘ, ਪ੍ਰਸ਼ੋਤਮ ਸਿੰਘ ਫੱਗੂਵਾਲ, ਗੋਪਾਲ ਸਿੰਘ ਸਿੱਧੂ, ਸੁਖਜੀਤ ਸਿੰਘ ਸਰਪੰਚ, ਰਘਵਿੰਦਰ ਸਿੰਘ ਸੰਗਰੂਰ, ਗੁਰਜੰਟ ਸਿੰਘ ਕੱਟੂ, ਜਤਿੰਦਰ ਸਿੰਘ ਈਸੜੂ, ਡਾਕਟਰ ਅਨਵਰ ਅਹਿਮਦ, ਪਵਨਦੀਪ ਸਿੰਘ ਲੁਧਿਆਣਾ ਆਦਿ ਨੇ ਦੋਸ਼ ਲਾਇਆ ਕਿ ਸਰਬੱਤ ਖ਼ਾਲਸਾ ਤੋਂ ਬਾਅਦ ਸਰਕਾਰ ਨੇ ਬੁਖਲਾਹਟ ਵਿੱਚ ਸਿੱਖ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਆਗੂਆਂ ਨੇ ਕਿਹਾ ਕਿ ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਤੇ ਹੋਰਨਾਂ ਵਿਰੁੱਧ ਦੇਸ਼ ਧਰੋਹ ਦੇ ਕੇਸ ਦਰਜ ਕਰ ਕੇ ਭਾਰੀ ਜਬਰ ਕੀਤਾ ਜਾ ਰਿਹਾ ਹੈ ਜਦਕਿ ਸਰਬੱਤ ਖ਼ਾਲਸਾ ਵਿੱਚ ਇੱਕ ਵੀ ਇਤਰਾਜ਼ਯੋਗ ਘਟਨਾ ਨਹੀਂ ਵਾਪਰੀ।
Related Topics: Punjab Police, Punjab Politics, Sarbat Khalsa(2015), Sedition Case, Simranjeet Singh Mann