October 30, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਨਵੰਬਰ 1984 ਵਿਚ ਸਿੱਖਾਂ ਨੇ ਆਪਣੀ ਪਛਾਣ ਦੀ ਕੀਮਤ ਆਪਣੀ ਜਾਨ ਨਾਲ ਤਾਰੀ। ਹਮਲਾਵਰਾਂ ਵੱਲੋਂ ਸਿੱਧੇ ਸਿੱਖ ਪਛਾਣ ਉੱਤੇ ਹਮਲਾ ਕੀਤੇ ਗਏ ਅਤੇ ਗੁਰਦੁਆਰਿਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇਹ ਨਸਲਕੁਸ਼ੀ ਸਿਰਫ ਦਿੱਲੀ ਤੱਕ ਮਹਿਦੂਦ ਨਹੀਂ ਸੀ, ਬਲਕਿ ਇੰਡੀਆ ਦੇ ਆਖਰੀ ਕੋਨੇ ਰਾਮੇਸ਼ਵਰਮ (ਤਾਮਿਲਨਾਡੂ) ਤੱਕ ਸਿੱਖਾਂ ਨੂੰ ਮਾਰਨ ਦੀਆਂ ਘਟਨਾਵਾਂ ਵਾਪਰੀਆਂ ਸਨ।
ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ 4 ਨਵੰਬਰ 2023 , ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਤੋਂ ਨਵੰਬਰ 1984 ਸਿੱਖ ਨਸਲਕੁਸੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਕੀਤਾ ਜਾ ਰਿਹਾ ਹੈ। ਸਿੱਖ ਜਥਾ ਮਾਲਵਾ ਵੱਲੋਂ ਸਿੱਖ ਸੰਗਤਾਂ ਨੂੰ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
Related Topics: 1984 Sikh Genocide, Gurmat samagam, November 1984, Sikh Jatha Malwa