ਸਿੱਖ ਖਬਰਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਖਾਲਸਾ ਦੇ ਸੱਦੇ ‘ਤੇ ਥਾਂ-ਥਾਂ ਹੋਏ ਰੋਹ ਭਰਪੂਰ ਰੋਸ ਮੁਜ਼ਾਹਰੇ

January 8, 2015 | By

ਚੰਡੀਗੜ੍ਹ ( 7 ਜਨਵਰੀ, 2015): ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੇ ਸੱਦੇ ‘ਤੇ ਪੰਜਾਬ, ਭਾਰਤ ਅਤੇ ਬਾਰਤ ਤੋਂ ਬਾਹਰ ਬੈਠੇ ਸਿੱਖਾਂ ਨੇ ਕਾਲਿਆਂ ਝੰਡਿਆਂ ਨਾਲ ਰੋਹ ਭਰਪੂਰ ਰੋਸ ਮੁਜ਼ਾਹਰੇ ਕਰਕੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਰੋਸ ਮਾਰਚ ਕੀਤੇ। ਪ੍ਰਦਰਸ਼ਨਕਾਰੀਆਂ ਨੇ ਜਿਥੇ ਹੱਥਾਂ ’ਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ, ਉੱਥੇ ਹੀ ਦਸਤਾਰਾਂ ਤੇ ਬਾਹਾਂ ’ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈ ਸਨ।

ਨਿਊਯਾਰਕ ਦੀਆਂ ਸੰਗਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ ਕਰਦੀਆਂ ਹੋਈਆਂ

ਨਿਊਯਾਰਕ ਦੀਆਂ ਸੰਗਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ ਕਰਦੀਆਂ ਹੋਈਆਂ

ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਸੱਤ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਨ੍ਹਾਂ ਬੰਦੀਆਂ ’ਚ ਉੱਤਰ ਪ੍ਰਦੇਸ਼ ਦੀ ਪੀਲੀਭੀਤ ਜੇਲ੍ਹ ’ਚ ਬੰਦ ਭਾਈ ਵਰਿਆਮ ਸਿੰਘ, ਨਾਭਾ ਜੇਲ੍ਹ ’ਚ ਬੰਦ ਲਾਲ ਸਿੰਘ, ਬੁੜੈਲ ਜੇਲ੍ਹ ’ਚ ਬੰਦ ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਲੱਖਾ ਤੇ ਗੁਰਮੀਤ ਸਿੰਘ, ਕਰਨਾਟਕ ਦੀ ਜੇਲ੍ਹ ’ਚ ਬੰਦ ਗੁਰਦੀਪ ਸਿੰਘ ਖਹਿਰਾ ਅਤੇ ਤਿਹਾੜ ਜੇਲ੍ਹ ’ਚ ਬੰਦ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਦਮਦਮਾ ਸਾਹਿਬ 'ਚ ਹੋਏ ਰੋਸ ਮੁਜ਼ਾਹਰੇ ਦੀ ਝਲਕੀ

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਦਮਦਮਾ ਸਾਹਿਬ ‘ਚ ਹੋਏ ਰੋਸ ਮੁਜ਼ਾਹਰੇ ਦੀ ਝਲਕੀ

ਇਸ ਮੌਕੇ ਵੱਖ-ਵੱਖ ਪੰਥਕ ਅਗੂਆਂ ਨੇ ਕਿਹਾ ਕਿ ਭਾਰਤੀ ਹਕੂਮਤ ਵੱਲੋਂ ਜਿਥੇ ਆਪਣੇ ਹੀ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ, ਉੱਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ।

ਟਾਂਡਾ ਵਿਖੇ ਹੋਏ ਰੋਸ ਮੁਜ਼ਾਹਰੇ ਦੀ ਤਸਵੀਰ

ਟਾਂਡਾ ਵਿਖੇ ਹੋਏ ਰੋਸ ਮੁਜ਼ਾਹਰੇ ਦੀ ਤਸਵੀਰ

ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਈ ਗੁਰਬਖਸ਼ ਸਿੰਘ ਦੇ ਸੱਦੇ 'ਤੇ ਰੋਸ ਮਾਰਚ ਕਰਦੇ ਸਿੱਖ

ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਈ ਗੁਰਬਖਸ਼ ਸਿੰਘ ਦੇ ਸੱਦੇ ‘ਤੇ ਰੋਸ ਮਾਰਚ ਕਰਦੇ ਸਿੱਖ

 

070115-SS3-JLD-Sikh-Orgnizaition-March-300x166 (1)

ਅੰਬਾਲਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੀਆਂ ਸਿੱਖ ਬੀਬੀਆਂ

 

 

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,