ਸਿੱਖ ਖਬਰਾਂ

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਸੁਪਰੀਮ ਕੋਰਟ ਰਾਹੀ ਹੀ ਹੱਲ ਕੀਤਾ ਜਾ ਸਕਦਾ ਹੈ:ਬਾਦਲ

January 5, 2015 | By

ਸ੍ਰੀ ਮੁਕਤਸਰ ਸਾਹਿਬ (4 ਜਨਵਰੀ, 2015): ਭਾਰਤ ਦੀਆਂ ਜੇਲਾਂ ਵਿੱਚ ਬੰਦ ਸ਼ਜਾ ਭੁਗਤ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਸਬੰਧੀ ਪੱਤਰਕਾਰਾਂ ਦੇ ਸੁਆਲ ਦੇ ਜੁਆਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਮਸਲੇ ਨੂੰ ਸੁਪਰੀਮ ਕੋਰਟ ਰਾਹੀ ਹੀ ਹੱਲ ਕੀਤਾ ਜਾ ਸਕਦਾ ਹੈ ਅਤੇ ਇਸ ਸਬੰਧੀ ਕਾਨੂੰਨੀ ਲੜਾਈ ਲਈ ਸ਼ੋ੍ਰਮਣੀ ਅਕਾਲੀ ਵੱਲੋਂ ਜਲਦ ਹੀ ਪੁਖਤਾ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਅੱਜ ਉਹ ਇੱਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਨੈਸ਼ਨਲ ਕਾਨਫਰੰਸ ਵਿੱਚ ਭਾਗ ਲੈਣ ਆਏ ਸਨ।

ਉਨ੍ਹਾਂ ਕਿਹਾ ਕਿ ਸ਼ਜਾ ਭੁਗਤ ਚੁੱਕੇ ਕੈਦੀਆਂ ਦੀ ਰਿਹਾਈ ਲਈ ਉਹ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਜਿਥੋਂ ਦੀਆਂ ਜੇਲ੍ਹਾਂ ਵਿਚ ਕੈਦੀ ਹਨ ਨੂੰ ਚਿੱਠੀਆਂ ਲਿਖ ਰਹੇ ਹਨ, ਪਰ ਜਦ ਤੱਕ ਸੁਪਰੀਮ ਕੋਰਟ ਵੱਲੋਂ ਕੋਈ ਫ਼ੈਸਲਾ ਨਹੀਂ ਆਉਂਦਾ ਇਸ ਮਸਲੇ ਦਾ ਪੁਖਤਾ ਹੱਲ ਨਹੀਂ ਹੋ ਸਕਦਾ।

ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ ਤੜਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਨਲ ਭੇਜ ਕੇ ਕੋਸ਼ਿਸ਼ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮਾਨਯੋਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਯਤਨ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,