Site icon Sikh Siyasat News

ਸਿੱਖ ਰਿਲੀਫ ਯੂਕੇ ਵੱਲੋਂ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਿੱਖ ਰਿਲੀਫ ਵੱਲੋਂ 5-5 ਲੱਖ ਦੀ ਸਹਾਇਤਾ ਦਿੱਤੀ ਜਾਵੇਗੀ

ਐਸ.ਏ.ਐਸ. ਨਗਰ (20 ਅਕਤੂਬਰ, 2015);

ਸ. ਕਿ੍ਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਖੁਰਦ, ਸ. ਗੁਰਜੀਤ ਸਿੰਘ ਵਾਸੀ ਸਰਾ

ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਅਤੇ ਸਿੱਖ ਰਲੀਫ਼ ਯੂ.ਕੇ. ਦੇ ਕੌਮੀ ਚੇਅਰਮੈਨ ਆਰ.ਪੀ. ਸਿੰਘ, ਵਾਲੰਟੀਅਰ ਪਰਮਿੰਦਰ ਸਿੰਘ ਅਮਲੋਹ, ਪ੍ਰੋ. ਮੇਹਰ ਸਿੰਘ ਮੱਲ੍ਹੀ ਤੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਇਹ ਰਾਸ਼ੀ ਸ਼ਹੀਦਾਂ ਦੀ ਅੰਤਿਮ ਅਰਦਾਸ ਮੌਕੇ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਲੁਧਿਆਣਾ ਦੇ ਅਪੋਲੋ ਹਸਪਤਾਲ ਅਤੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਸਿੱਖ ਸੰਘਰਸ਼ ਦੌਰਾਨ ਪੁਲੀਸ ਕਾਰਵਾੲੀ ਦੌਰਾਨ ਜ਼ਖ਼ਮੀ ਹੋਏ ਹੋਰਨਾਂ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਿੱਖ ਆਗੂਆਂ ਨੇ ਦੱਸਿਆ ਕਿ ਹੁਕਮਰਾਨਾਂ ਸਮੇਤ ਖ਼ੁਦ ਨੂੰ ਪੰਥਕ ਅਖਵਾਉਣ ਵਾਲੀ ਸਿੱਖ ਲੀਡਰਸ਼ਿਪ ਸ਼ਾਂਤੀ ਬਣਾਈ ਰੱਖਣ ਦੀ ਦੁਹਾਈ ਤਾਂ ਦੇ ਰਹੇ ਹਨ ਪ੍ਰੰਤੂ ਸਰਕਾਰੀ ਪੱਧਰ ’ਤੇ ਜਿਹੜੇ ਕਦਮ ਚੁੱਕੇ ਜਾਣ ਦੀ ਲੋੜ ਹੈ। ਉਸ ਬਾਰੇ ਸਰਕਾਰ ਬਿਲਕੁਲ ਚੁੱਪ ਹੈ।

ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਸਿੱਖਾਂ ’ਤੇ ਗੋਲੀਆਂ ਚਲਾਉਣ ਵਾਲੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਧਾਰਾ 295ਏ ਅਤੇ ਕਤਲ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version