ਸਿੱਖ ਖਬਰਾਂ

ਭਾਈ ਪੰਥਪ੍ਰੀਤ ਸਿੰਘ ਅਤੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲ਼ਿਆਂ ਨੂੰ ਪੁਲਿਸ ਨੇ ਕੀਤਾ ਰਿਹਾਅ

October 17, 2015 | By

ਫ਼ਰੀਦਕੋਟ ( 16 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਅਤੇ ਸਿੱਖ ਸੰਗਤ ਵੱਲੋਂ ਦਿੱਤੇ ਜਾ ਰਹੇ ਸ਼ਾਂਤਮਈ ਦਰਨੇ ਦੌਰਾਨ ਪੁਲਿਸ ਵੱਲੋਂ ਧਾਰਾ 307 ਅਧੀਨ ਗ੍ਰਿਫਤਾਰ ਕੀਤੇ ਭਾਈ ਪੰਥਪ੍ਰੀਤ ਸਿੰਘ ਖਾਲਸਾ, ਬਾਬ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੋਰ ਗ੍ਰਿਫਤਾਰ ਸਿੰਘਾਂ ਨੂੰ ਅੱਜ ਪੁਲਿਸ ਨੇ ਰਿਾਹਾਅ ਕਰ ਦਿੱਤਾ।

ਭਾਈ ਪੰਥਪ੍ਰੀਤ ਸਿੰਘ ਰਿਹਾਅ ਹੋਣ ਤੋਂ ਬਾਅਦ

ਭਾਈ ਪੰਥਪ੍ਰੀਤ ਸਿੰਘ ਰਿਹਾਅ ਹੋਣ ਤੋਂ ਬਾਅਦ

 ਕੋਟਕਪੂਰਾ ਵਿਖੇ ਇਨ੍ਹਾਂ ਸਿੰਘਾਂ ਨੂੰ ਇਰਾਦਾ ਕਤਲ ਅਤੇ ਦੰਗੇ ਭੜਕਾਉਣ ਜਿਹੇ ਦੋਸ਼ਾਂ ਅਧੀਨ 15 ਅਕਤੂਬਰ ਨੂੰ ਗਿ੍ਫ਼ਤਾਰ ਕਰਦੇ ਹੋਏ ਰਾਤ ਨੂੰ ਦਸ ਵਜੇ ਚੋਰੀ ਛੁਪੇ ਅਦਾਲਤ ਵਿਚ ਪੇਸ਼ ਕੀਤਾ ਸੀ ।ਅਦਾਲਤ ਨੇ ਇਨ੍ਹਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ ।ਅੱਜ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ੀ ਦੌਰਾਨ ਸਰਕਾਰੀ ਵਕੀਲਾਂ ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਫੜੇ ਗਏ ਵਿਅਕਤੀਆਂ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਖਿ਼ਲਾਫ਼ ਕੋਈ ਪੁਖ਼ਤਾ ਸਬੂਤ ਨਹੀਂ ਮਿਲੇ।

ਅਦਾਲਤ ਨੇ ਇਸ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਪੰਥਪ੍ਰੀਤ ਸਿੰਘ, ਮੰਦਰ ਸਿੰਘ, ਰਛਪਾਲ ਸਿੰਘ, ਬਲਪ੍ਰੀਤ ਸਿੰਘ, ਬਲਕਾਰ ਸਿੰਘ, ਬੱਗਾ ਸਿੰਘ, ਜਗਦੀਪ ਸਿੰਘ, ਬੇਅੰਤ ਸਿੰਘ ਤੇ ਹਰਵਿੰਦਰ ਸਿੰਘ ਨੂੰ ਰਿਹਾਅ ਕਰ ਦਿੱਤਾ ।ਇਸ ਤੋਂ ਇਲਾਵਾ ਪੁਲਿਸ ਵੱਲੋਂ ਹਿਰਾਸਤ ਵਿਚ ਲਏ 14 ਸਿੱਖ ਆਗੂ ਜਿਨ੍ਹਾਂ ‘ਚ ਅਮਰੀਕ ਸਿੰਘ ਅਜਨਾਲਾ, ਰਾਜਿੰਦਰ ਸਿੰਘ ਮਾਝੀ, ਸਰਬਜੀਤ ਸਿੰਘ ਧੂੰਦਾ, ਗਿਆਨੀ ਕੇਵਲ ਸਿੰਘ, ਸਤਨਾਮ ਸਿੰਘ ਚੰਦੜ, ਅਵਤਾਰ ਸਿੰਘ ਸਾਧਾਂ ਵਾਲਾ, ਦਲੇਰ ਸਿੰਘ ਖੇੜੀ, ਭਾਈ ਇੰਦਰਜੀਤ ਸਿੰਘ ਵਾਸੀ ਮਾਨਸਾ, ਸੁਖਜੀਤ ਸਿੰਘ ਖੋਸਾ, ਸੁਖਵਿੰਦਰ ਸਿੰਘ ਮੌਜੂਖੇੜਾ, ਹਰਜੀਤ ਸਿੰਘ ਢਪਾਲੀ, ਗੁਰਸੇਵਕ ਸਿੰਘ ਰਾਮਗੜ੍ਹ•, ਗੁਰਪ੍ਰੀਤ ਸਿੰਘ ਢੱਡਰੀਆਂ ਆਦਿ ਨੂੰ ਵੀ ਚੁੱਪ ਚੁਪੀਤੇ ਰਿਹਾਅ ਕਰਨ ਦੀ ਸੂਚਨਾ ਮਿਲੀ ਹੈ ।

ਭਾਈ ਪੰਥਪ੍ਰੀਤ ਸਿੰਘ ਨੂੰ ਫਰੀਦਕੋਟ ਪੁਲਿਸ ਨੇ ਆਪਣੀ ਹਿਰਾਸਤ ‘ਚੋਂ ਰਿਹਾਅ ਕੀਤਾ, ਜਦਕਿ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੁਲਿਸ ਨੇ ਗੁਰਦੁਆਰਾ ਪ੍ਰਮੇਸ਼ਰ ਦੁਆਰਾ ਭਵਾਨੀਗੜ੍ਹ ਰੋੜ ਪਟਿਆਲਾ ਵਿਖੇ ਨਜ਼ਰਬੰਦ ਕੀਤਾ ਹੋਇਆ ਸੀ।

ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਰਕਾਰ ਦੀ ਕਰੜੇ ਸ਼ਬਦਾਂ ‘ਚ ਨਿੰਦਿਆ ਕਰਦਿਆਂ ਕਿਹਾ ਕਿ ਸਰਕਾਰ ਖਿ਼ਲਾਫ਼ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ ‘ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,