ਸ਼ਹੀਦ ਭਾਈ ਸੁਖਦੇਵ ਸਿੰਘ ਸਖੀਰਾ ਦੇ ਭਰਾ ਸਨਮਾਨ ਪ੍ਰਾਪਤ ਕਰਦੇ ਹੋਏ

ਸਿੱਖ ਖਬਰਾਂ

ਸ਼ਹੀਦ ਭਾਈ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

By ਸਿੱਖ ਸਿਆਸਤ ਬਿਊਰੋ

May 05, 2015

ਤਰਨ ਤਾਰਨ ਸਾਹਿਬ( 4 ਮਈ 2015): ਲੰਘੇ ਸਿੱਖ ਸੰਘਰਸ਼ ਦੇ ਲਾਸਾਨੀ ਸ਼ਹੀਦ ਭਾਈ ਸੇਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਕੌਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿੱਚ ਮਨਾਇਆ ਗਿਆ। ਇਸ ਸਬੰਧੀ ਸਿੱਖ ਜੱਥੇਬੰਦੀ ਸਿੱਖ ਯੂਥ ਫਰੰਟ ਵੱਲੋਂ ਇਸ ਸਮੇਂ ਇੱਕ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਸਿੱਖ ਯੂਥ ਫੈਡਰੇਸ਼ਨ ਭਿੰਡਰਾਵਾਲਾ ਅਤੇ ਅਕਾਲੀ ਦਲ ਅੰਮ੍ਰਿਤਸਰ ਸਮੇਤ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕੀਤੀ।ਇਸ ਸਮੇਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਈ ਸਖੀਰਾ ਸਿੱਖ ਸੰਘਰਸ਼ ਦਾ ਹੀਰਾ ਸੀ ਅਤੇ ਸ਼ਹੀਦਾ ਦੇ ਰੁਸ਼ਨਾਏ ਮਾਰਗ ‘ਤੇ ਚੱਲਣਾ ਸਾਡਾ ਪਹਿਲਾ ਫਰਜ਼ ਹੈ।

ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਭੁੱਖ ਹੜਤਾਲ ਬਾਰੇ ਗੱਲ ਕਰਦਿਆਂ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਇੱਕ ਮੰਚ ‘ਤੇ ਇਕੱਠੇ ਹੋ ਕੇ ਬਾਪੂ ਖਾਲਸਾ ਵੱਲੋਂ ਆਰੰਭੇ ਸੰਘਰਸ਼ ਵਿੱਚ ਹਰ ਸੰਭਵ ਹਮਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾ ਸਕਦੀ ਹੈ।

ਸਿੱਖ ਯੂਥ ਭਿੰਡਰਾਂਵਾਲ ਦੇ ਪ੍ਰਧਾਨ ਡਾ, ਗੁਰਜਿੰਦ ਰਸਿੰਘ ਨੇ ਕਿਹਾ ਕਿ ਭਾਈ ਸਖੀਰਾ ਸਿੱਖ ਸੰਘਰਸ਼ ਦਾ ਥੰਮ ਸੀ ਅਤੇ ਉਹ ਵਿਰੋਧੀ ਹਾਲਾਤਾਂ ਵਿੱਚ ਵੀ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣ ਲਈ ਦ੍ਰਿੜ ਸਨ। ਸਿੱਖ ਯੂਥ ਫਰੰਟ ਦੇ ਸਕੱਤਰ ਸ੍ਰ. ਪਪਲਪ੍ਰੀਤ ਸਿੰਘ ਨੇ ਇਸ ਸਮੇਂ ਚਾਰ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਪਹਿਲਾ ਮਤੇ ਵਿੱਚ ਸਿੱਖ ਜੱਥੇਬੰਦੀਆਂ ਨੇ ਪਿੱਛਲੇ ਦੋ ਦਹਾਕਿਆਂ ਵਿੱਚ ਪੰਾਜਬ ਪੁਲਿਸ ਵੱਲੋਂ ਬਾਣਏ ਗਏ ਝੂਠੇ ਮੁਕਾਬਲਿਆਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੇ ਯਤਨ ਕਰਨ ਦਾ ਪ੍ਰਣ ਲਿਆ।

ਦੁਜੇ ਮਤੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਵੱਧ ਰਹੀ ਬੇ ਹਿਸਾਬ ਜਾਇਦਾਦ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

ਤੀਜ਼ੇ ਮਤੇ ਰਾਹੀਂ ਜ਼ਮੀਨ ਪ੍ਰਾਪਤੀ ਬਿੱਲ ਦਾ ਸਖਤ ਵਿਰੋਧ ਕੀਤਾ ਗਿਆ ਅਤੇ ਕਿਸਾਨ ਦੀ ਆਰਥਿਕ ਹਾਲਤ ਸੁਧਾਰਨ ਲਈ ਬੀੜਾ ਚੁੱਕਣ ਦਾ ਪ੍ਰਣ ਲਿਆ ਗਿਆ।

ਚੌਥੇ ਮਤੇ ਰਾਹੀਂ ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਔਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੋਗਰਾਮ ਤਿਆਰ ਕਰਨ ਦੀ ਗੱਲ ਕਤਿੀ ਗਈ।

ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਵੱਲੋਂ ਭੇਜੇ ਸੰਦੇਸ਼ ਵਿੱਚ ਕਿਹਾ ਕਿ ਸਿੱਖ ਕੌਮ ਭਾਈ ਸਖੀਰਾ ਦੀ ਕੁਰਬਾਨੀ ਦਾ ਮੁੱਲ ਨਹੀਂ ਤਾਰ ਸਕਦੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਜਲੀ ਇਹੀ ਹੋਵੇਗੀ ਕਿ ਕੌਮ ਖਾਲਿਸਤਾਨ ਦੀ ਪ੍ਰਾਪਤੀ ਲਈ ਅੱਗੇ ਵਧੇ।

 

ਇਸ ਸਮੇਂ 34 ਤੋਂ ਵੀ ਵੱਧ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਸਿੱਖ ਯੂਥ ਫਰੰਟ ਦੇ ਸਕੱਤਰ ਪਪਲਪ੍ਰੀਤ ਸਿੰਘ ਨੇ ਭਾਈ ਸ਼ਖੀਰਾ ਦੇ ਭਰਾ ਭਾਈ ਵਰਿਆਮ ਸਿੰਘ ਨੂੰ ਸੰਤ ਜਰਨੈਲ਼ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਦੀ ਤਸਵੀਰ ਨਾਲ ਸਨਮਾਨਿਤ ਕੀਤਾ।

ਇਸ ਸਮੇਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿੱਚ 60 ਪ੍ਰਾਣੀਆਂ ਨੇ ਅੰਮ੍ਰਿਤ ਛੱਕਿਆ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ (ਗ੍ਰੰਥੀ ਸ਼੍ਰੀ ਹਰਿਮੰਦਰ ਸਾਹਿਬ), ਗਿਆਨੀ ਵਿਸ਼ਾਮ ਸਿੰਘ ਕਥਾਵਾਚਕ, ਭਾਈ ਮੱਖਣ ਸਿੰਘ, ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸਖੀਰਾ ਦੇ ਨੇੜਲੇ ਸਾਥੀ ਭਾਈ ਜਸਵੰਤ ਸਿੰਘ,ਕਵੀਸ਼ਰ ਸਰੂਪ ਸਿੰਘ ਸੁਰਵਿੰਡ, ਕਵੀਸ਼ਰ ਭਾਈ ਜਸਵਿੰਦਰ ਸਿੰਘ ਸ਼ਾਂਤ, ਰਾਣੀਵਾਲਾ ਢਾਡੀ ਜੱਥਾ, ਭਾਈ ਜਸਵਿੰਦਰ ਸਿੰਘ ਕੋਹਾਰਕਾ, ਭਾਈ ਹਰਕੀਰਤ ਸਿੰਘ, ਭਾਈ ਰਾਜਬੀਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਲਜੀਤ ਸਿੰਘ,ਭਾਈ ਤਰਨਦੀਫ ਸਿੰਘ, ਭਾਈ ਬਲਵਿੰਦਰ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: