June 7, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: 6 ਜੂਨ ਨੂੰ ਘੱਲੂਘਾਰਾ ਦਿਹਾੜੇ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਅਤੇ ਰਿਫਰੈਂਡਮ-2020 ਵਾਲੀਆਂ ਟੀ-ਸ਼ਰਟਾਂ ਅਤੇ ਜਰਸੀਆਂ ਵੰਡਦੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਨ੍ਹਾਂ ਨੌਜਵਾਨਾਂ ‘ਚੋਂ ਕੁਝ ਦੀ ਉਮਰ ਮਹਿਜ਼ 14-15 ਸਾਲ ਨਜ਼ਰ ਆ ਰਹੀ ਸੀ, ਜਿਨ੍ਹਾਂ ਨੂੰ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਹਾਲਾਤ ਵਿਗਾੜਣ ਦੇ ਦੋਸ਼ਾਂ ‘ਚ ਫੜ ਕੇ ਹਵਾਲਾਤ ‘ਚ ਬੰਦ ਕਰ ਦਿੱਤਾ ਗਿਆ।
ਇਨ੍ਹਾਂ ਨੌਜਵਾਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਸ: ਗੁਰਪਤਵੰਤ ਸਿੰਘ ਪੰਨੂੰ ਨੇ ਅਮਰੀਕਾ ਤੋਂ ਦੱਸਿਆ ਕਿ ਵਿਸ਼ਵ ਭਰ ‘ਚ ਖੁਦਮੁਖਤਿਆਰੀ ਦੀ ਮੰਗ ਕਰਨਾ ਲੋਕਤੰਤਰੀ ਅਧਿਕਾਰ ਹੈ ਤੇ ਭਾਰਤ ‘ਚ ਇਨ੍ਹਾਂ ਹੱਕਾਂ ਨੂੰ ਕੁਚਲਣ ਵਾਲੇ ਅਧਿਕਾਰੀਆਂ ਤੋਂ ਅਮਰੀਕਾ ਆਉਣ ‘ਤੇ ਇਸ ਦਾ ਜਵਾਬ ਮੰਗਿਆ ਜਾਵੇਗਾ। ਇਸੇ ਦੌਰਾਨ ਦੇਰ ਸ਼ਾਮ ਪੁਲਿਸ ਕਮਿਸ਼ਨਰ ਸ: ਅਮਰ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ।
Related Topics: June 84 protests, Punjab Referendum 2020 (ਪੰਜਾਬ ਰੈਫਰੈਂਡਮ 2020), ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)