October 7, 2017 | By ਸਿੱਖ ਸਿਆਸਤ ਬਿਊਰੋ
ਜੰਮੂ: ਜੰਮੂ ਕਸ਼ਮੀਰ ‘ਚ ਸਿੱਖਾਂ ਦੇ ਇਕ ਹਿੱਸੇ ਵਲੋਂ ਅੱਜ (7 ਅਕਤੂਬਰ, 2017) ਗੈਰ ਸਿਆਸੀ ਜਥੇਬੰਦੀ ਬਣਾਈ ਗਈ ਹੈ। ਜਥੇਬੰਦੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਉਨ੍ਹਾਂ ਫ਼ਿਰਕੂ ਤਾਕਤਾਂ ਨਾਲ ਲੜੇਗੀ, ਜੋ ਸੂਬੇ ਵਿਚ ਅਮਨ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿਚ ਹਨ।
ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਵਲੋਂ ਸਿੱਖ ਧਰਮ ਦੇ ਖਿਲਾਫ ਇਤਰਾਜ਼ਯੋਗ ਗੱਲਾਂ ਕੀਤੀਆਂ ਗਈਆਂ ਸਨ, ਜਿਸ ਬਾਰੇ ਐਫ.ਆਈ.ਆਰ. ਵੀ ਦਰਜ ਕਰਵਾਈ ਗਈ ਸੀ ਪਰ ਹਾਲੇ ਤਕ ਉਨ੍ਹਾਂ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ‘ਤੇ ਹੁੰਦੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਪਹੁੰਚ ਕਰਨਗੇ।
Related Topics: Sikhs in Jammu, Sikhs in Jammu & Kashmir, Sikhs in Kashmir