ਵੀਡੀਓ

ਸਿੱਖਾਂ ਨੂੰ ਭਵਿੱਖ ਲਈ ਅਮਲ ਉਸਾਰਨ ਦੀ ਲੋੜ

December 13, 2022 | By

 

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ। ਵਿਚਾਰ ਚਰਚਾ ਦੌਰਾਨ ਪ੍ਰੋ. ਕੇਹਰ ਸਿੰਘ ਨੇ ਕਿਹਾ ਕਿ ਰਾਜਨੀਤੀ ਸੰਭਾਵਨਾਵਾਂ ਦੀ ਕਲਾ ਹੈ ਅਤੇ ਇਹ ਸਮਾਜ ਦੇ ਵਰਤਾਉ ਦਾ ਪ੍ਰਗਟਾਵਾ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ਦੀ ਮੌਜੂਦਾ ਸਥਿਤੀ, ਪੰਜਾਬ ਦੇ ਭਾਈਚਾਰਕ ਹਾਲਾਤ ਅਤੇ ਵਿਆਪਕ ਸਮਾਜਿਕ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਭਵਿੱਖ ਦਾ ਅਮਲ ਉਸਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਇਸ ਵਿਚਾਰ ਦੇ ਹਾਮੀ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: