ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਸ਼੍ਰੋਮਣੀ ਅਕਾਲੀ ਦਲ (ਅ) ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਕ੍ਰਮਵਾਰ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਸੋਹਨ ਸਿੰਘ ਕੰਗ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੁਖਵਿੰਦਰ ਸਿੰਘ ਕਲੋਨ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਜਾਰੀ ਸਾਂਝੇ ਬਿਆਨ ‘ਚ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੁਜ਼ਾਹਰੇ ਵਿੱਚ ਵੱਧ–ਚੜ ਕੇ ਹਿੱਸਾ ਲਿਆ ਜਾਵੇ ਤਾਂ ਜੋ ਅੱਜ ਤੋਂ 30 ਸਾਲ ਪਹਿਲਾਂ ਭਾਰਤੀ ਸਰਕਾਰ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ‘ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਮਾਰਨ ਦੀ ਅਣਮਨੁੱਖੀ ਕਾਰਵਾਈ ਲਈ ਸੰਸਾਰ ਨੂੰ ਜਾਣੂ ਕਰਵਾਇਆ ਜਾ ਸਕੇ।