ਸਿੱਖ ਖਬਰਾਂ

ਦਿੱਲੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੂਹਰੇ ਧਰਨਾ

May 22, 2020 | By

ਨਵੀਂ ਦਿੱਲੀ: ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ ਸਿੰਘਾਂ’ (ਸਿੱਖ ਸਿਆਸੀ ਕੈਦੀਆਂ) ਦੀ ਪੈਰੋਲ ’ਤੇ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਵਿਖਾਵਾ ਕੀਤਾ।

ਜਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਆਗੂ ਦਲਜੀਤ ਸਿੰਘ ਅਤੇ ਗੁਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਸਿੱਖ ਬੰਦੀ ਸਿੰਘਾਂ ਜਿਨ੍ਹਾਂ ਵਿੱਚ ਭਾਈ ਦਇਆ ਸਿੰਘ ਲਾਹੌਰੀਆ, ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰਨਾਂ ਬੰਦੀ ਸਿੰਘਾਂ ਨੂੰ ਕਰਨਾ ਮਹਾਂਮਾਰੀ ਦੌਰਾਨ ਪੇਰੋਲ ਤੇ ਰਿਹਾਅ ਨਾ ਕਰ ਕੇ ਉਨ੍ਹਾਂ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ 3500 ਤੋਂ ਵੱਧ ਕੈਦੀ ਮਹਾਂਮਾਰੀ ਦੌਰਾਨ ਪੈਰੋਲ ਤੇ ਛੱਡੇ ਹਨ ਪਰ ਸਿੱਖ ਬੰਦੀਆਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ।

ਵੀਰਵਾਰ (21 ਮਈ) ਨੂੰ ਦਿੱਤੇ ਗਏ ਇਸ ਧਰਨੇ ਦੀ ਸ਼ੁਰੂਆਤ ਸਵੇਰੇ 11:00 ਵਜੇ ਗੁਰਪਾਲ ਸਿੰਘ ਵੱਲੋਂ ਅਰਦਾਸ ਕਰਕੇ ਆਰੰਭ ਕੀਤੀ ਗਈ ਜਿਸ ਵਿੱਚ 70 ਤੋਂ ਵੱਧ ਜੀਅ ਸ਼ਾਮਲ ਹੋਏ। ਇਹ ਰੋਸ ਧਰਨਾ ਦੁਪਹਿਰ ਤਿੰਨ ਵਜੇ ਤੱਕ ਚੱਲਿਆ।

ਧਰਨਾਕਾਰੀਆਂ ਨੇ ਆਪਣੀ ਭਾਵਨਾ ਅਤੇ ਪਿਆਰ ਜਿਤਾਉਂਦੇ ਹੋਏ ਕਿਹਾ ਕਿ ਉਹ ‘ਆਪਣੇ ਹਰਮਨ ਪਿਆਰੇ ਬੰਦੀ ਸਿੰਘਾਂ ਨੂੰ ਪੈਰੋਲ ਤੇ ਰਿਹਾਅ ਕਰਵਾਉਣ ਲਈ ਉਨ੍ਹਾਂ ਦੇ ਬਦਲੇ ਖੁਦ ਜੇਲ ਜਾਣ ਨੂੰ ਤਿਆਰ ਹਨ’।

ਇਸ ਧਰਨੇ ਵਿਚ ਜਾਗੋ ਪਾਰਟੀ ਤੋਂ ਚਮਨ ਸਿੰਘ, ਸਾਬਕਾ ਐਮ. ਐਲ. ਏ ਅਵਤਾਰ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੋਂ ਇਕਬਾਲ ਸਿੰਘ, ਹਰਮੀਤ ਸਿੰਘ ਪਿੰਕਾ, ਦਲਜੀਤ ਸਿੰਘ, ਗੁਰਪਾਲ ਸਿੰਘ, ਜਗਪਿੰਦਰ ਸਿੰਘ, ਗੁਰਪ੍ਰੀਤ ਸਿੰਘ ਰੋਮਨ ਸਿੰਘ, ਬਲਵਿੰਦਰ ਸਿੰਘ, ਅਤਰ ਸਿੰਘ, ਚਰਨਜੀਤ ਸਿੰਘ ਆਦਿ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,