ਮਿਸੀਸਾਗਾ (29 ਮਾਰਚ , 2015): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਿਤ ਕੈਨੇਡਾ ਫੇਰੀ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਦੇ ਮੁੱਢਲੇ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਬਾਰੇ ਵਿਰੋਧ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਸਬੰਧ ਵਿੱਚ ਸਿੱਖਜ਼ ਫ਼ਾਰ ਜਸਟਿਸ ਜਥੇਬੰਦੀ ਵੱਲੋਂ ਮਿਸੀਸਾਗਾ ਵਿੱਚ 4 ਅਪ੍ਰੈਲ ਨੂੰ ਇੱਕ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ ਹੈ।ਇਸ ਕਨਵੈੱਨਸ਼ਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਕੈਨੇਡਾ ਯਾਤਰਾ ਦਾ ਮੁੱਦਾ ਵਿਚਾਰਿਆ ਜਾਵੇਗਾ। ਇਸ ਤੋਂ ਇਲਾਵਾ ਇੱਕ ਪਟੀਸ਼ਨ ਉੱਤੇ ਵੀ ਸਿੱਖਾਂ ਵੱਲੋਂ ਦਸਤਖ਼ਤ ਕਰਵਾਏ ਜਾ ਰਹੇ ਹਨ ਜੋ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰ ਪਰ ਨੂੰ ਦਿੱਤੀ ਜਾਵੇਗੀ।
ਇਸ ਪਟੀਸ਼ਨ ਰਾਹੀ ਸਟੀਫਨ ਹਾਰ ਪਰ ਤੋਂ ਮੰਗ ਕੀਤੀ ਜਾਵੇਗੀ ਉਹ ਨਰਿੰਦਰ ਮੋਦੀ ਨਾਲ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਉੱਤੇ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਤੋਂ 16 ਅਪ੍ਰੈਲ ਤੱਕ ਕੈਨੇਡਾ ਦੇ ਦੌਰੇ ਉੱਤੇ ਹੋਣਗੇ। ਇਸ ਦੌਰਾਨ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਵੀ ਕਰਨਗੇ।
ਇਸਤੋਂ ਪਹਿਲਾਂ ਵੀ ਸਿੱਖ ਜੱਥੇਬੰਦੀ “ਸਿੱਖਸ ਫਾਰ ਜਸਟਿਸ” ਵੱਲੋਂ ਮੋਦੀ ਦੀ ਅਮਰੀਕਾ ਫੇਰੀ ਦਾ ਤਕੜਾ ਵਿਰੋਧ ਕੀਤਾ ਗਿਆ ਸੀ। ਇਸ ਜੱਥੇਬੰਦੀ ਵੱਲੋਂ ਹਮਖਿਆਲੀ ਜੱਥੇਬੰਦੀਆਂ ਨਾਲ ਮਿਲਕੇ ਰੋਸ ਮੁਜ਼ਾਹਰੇ ਕਰਨ ਤੋਂ ਇਲਾਵਾ ਅੰਰੀਕਾ ਦੇ ਰਾਸ਼ਟਰਪਤੀ ਭਵਨ ਦੇ ਸਾਹਮਣੇ ਬਾਰਤੀ ਪ੍ਰਧਾਨ ਮੰਤਰੀ ਖਿਲਾਫ ਗੁਜਰਾਤ ਦੇ ਮੁਸਲਿਮ ਕਤਲੇਆਮ ਨੂੰ ਲੈ ਕੇ ਇੱਕ ਲੋਕ ਅਦਾਲਤ ਵੀ ਲਾੲ ਿਗਈ ਸੀ।