August 24, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2017 ਵਿਚ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਸਬੰਧੀ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ, ਜ਼ਿਲ੍ਹਾ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਅਗਸਤ 2017 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।
Related Topics: Nankana Sahib, Pakisatan, Shiromani Gurdwara Parbandhak Committee (SGPC), Sikhs In Pakistan