ਲੁਧਿਆਣਾ: ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਲੁਧਿਆਣੇ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਨਵੀਂ ਬਣੀ ਪਾਰਟੀ ਆਵਾਜ਼-ਏ-ਪੰਜਾਬ ਦੇ ਢਾਂਚੇ ਦਾ ਐਲਾਨ ਆਉਂਦੇ ਕੁਝ ਦਿਨ ‘ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਰਾਖੇ ਇਮਾਨਦਾਰ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ ਜਾਵੇਗਾ। ਇਹ ਵੀ ਖਬਰਾਂ ਹਨ ਕਿ ਇਸ ਨਵੇਂ ਬਣੇ ਸਿਆਸੀ ਫਰੰਟ ਵਿਚ ਨਵਜੋਤ ਸਿੱਧੂ, ਪ੍ਰਗਟ ਸਿੰਘ ਆਦਿ ਵੀ ਸ਼ਾਮਲ ਹੋ ਰਹੇ ਹਨ।