May 13, 2014 | By ਸਿੱਖ ਸਿਆਸਤ ਬਿਊਰੋ
ਅੰਤ ਕਰਨ ਅਤੇ ਦਸ਼ਮੇਸ਼ ਪਿਤਾ ਦੇ ਫਰਜੰਦ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਦੇ ਜਿਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਸਰਹਿੰਦ ‘ਤੇ ਹਮਲਾ ਕਰਕੇ ਇਸ ਨੂੰ ਫਤਹਿ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਰਹਿੰਦ ਫਤਹਿ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਅਰੰਭ ਕੀਤਾ ਗਿਆ।ਇਸ ਮੌਕੇ 13 ਮਈ ਨੂੰ ਚਪੜਚਿੜੀ ਤੋਂ ਸ਼ੁਰੂ ਹੋਣ ਵਾਲੇ ਫਤਹਿ ਮਾਰਚ ਦਾ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ’ਤੇ ਸ਼ਾਨਦਾਰ ਸਵਾਗਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੰਗਤਾਂ ਫ਼ਤਹਿਗੜ੍ਹ ਸਾਹਿਬ ਵਿਖੇ ਪੱਜਣੀਆਂ ਸ਼ੁਰੂ ਹੋ ਗਈਆਂ ਹਨ ਅਤੇ 14 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਇਹ ਸਮਾਗਮ ਸਮਾਪਤ ਹੋ ਜਾਵੇਗਾ। ਇਸ ਮੌਕੇ ਗਤਕਾ ਮੁਕਾਬਲਿਆਂ ਤੋਂ ਇਲਾਵਾ ਧਾਰਮਿਕ ਸਮਾਗਮ ਵੀ ਹੋਣਗੇ।
ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੀਲਮ ਭਾਰਦਵਾਜ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਰਹਿੰਦ ਫਤਹਿ ਦਿਵਸ ਮੌਕੇ ਭਾਰੀ ਗਿਣਤੀ ਵਿਚ ਪੁੱਜਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਐਮਰਜੰਸੀ ਵਿਚ ਵਧੇਰੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ।
Related Topics: Baba Banda Singh Bahadar 300 Shahidi, Fatehgarh Sahib