ਖਾਸ ਖਬਰਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਰਿਪੋਰਟ ਤਿਆਰ ਕਰਨ ਲਈ ਕਮੇਟੀ ਬਣਾਈ

By ਸਿੱਖ ਸਿਆਸਤ ਬਿਊਰੋ

July 08, 2017

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਦੂਜੇ ਸਮਾਗਮ ਦੀ ਮਿਤੀ 19 ਜੂਨ 2017 ਨੂੰ ਹੋਈ ਬੈਠਕ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ, ਵੱਲੋਂ ਪੇਸ਼ ਕੀਤੇ ਪ੍ਰਸਤਾਵ ਅਨੁਸਾਰ ਰਾਣਾ ਕੇ.ਪੀ.ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰ ਕੇ ਰਿਪੋਰਟ ਤਿਆਰ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਇਕ ਸਪੈਸ਼ਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਵਿਧਾਨ ਸਭਾ ਦੇ ਬੁਲਾਰੇੇ ਨੇ ਦੱਸਿਆ ਕਿ ਇਸ ਪੰਜ ਮੈਂਬਰੀ ਕਮੇਟੀ ਦਾ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ਼੍ਰੀ ਨੱਥੂ ਰਾਮ, ਕੁਲਜੀਤ ਸਿੰਘ ਨਾਗਰਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ ਇਸ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ, ਜਿਨ੍ਹਾਂ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਖੁਦਕੁਸ਼ੀਆਂ ਦੇ ਕਾਰਨਾਂ ਦਾ ਪਤਾ ਲਗਾਵੇਗੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਲੋੜੀਂਦੇ ਕਦਮ ਚੁੱਕਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗੀ। ਇਸ ਤੋਂ ਇਲਾਵਾ ਇਹ ਕਮੇਟੀ ਖੇਤ ਮਜਦੂਰ, ਜੋ ਕਿ ਕਰਜਿਆਂ ਦੇ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਨੂੰ ਇਸ ਤੰਗੀ ਵਿਚੋਂ ਬਾਹਰ ਕੱਢਣ ਲਈ ਵੀ ਆਪਣੇ ਸੁਝਾਅ ਦੇਂਦੇ ਹੋਏ ਰਿਪੋਰਟ ਪੇਸ਼ ਕਰੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: