ਸਿੱਖ ਸੰਗਤ ਵੱਲੋਂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦਾ ਸ਼ਹੀਦੀ ਦਿਹਾੜਾ ਮਿਤੀ 28 ਜੁਲਾਈ, 2019 ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਭਾਈ ਗੁਰਜੰਟ ਸਿੰਘ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਮਨਧੀਰ ਸਿੰਘ ਨੇ ਸਿੱਖ ਸੰਘਰਸ਼ ਅਤੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।