ਪਿਛਲੇ ਦਿਨਾਂ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਅਤੇ ਸੁੰਦਰੀਕਰਨ ਦੇ ਨਾਮ ਹੇਠ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਇਮਾਰਤ ਦੀਆਂ ਦੀਵਾਰਾਂ ਉੱਤੇ ਪੱਥਰ ਲਗਾਇਆ ਜਾ ਰਿਹਾ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਦੀ ਜੋ ਰਿਵਾਇਤੀ ਦਿੱਖ ਹੈ, ਉਹ ਖਤਮ ਹੋ ਰਹੀ ਸੀ। ਪਰ ਸੰਗਤਾ ਦੇ ਵਿਰੋਧ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਇਹ ਕੰਮ ਅੱਧ ਵਿਚਾਲੇ ਰੋਕਣਾ ਪਿਆ। ਇਸ ਮੌਕੇ ਸੰਗਤ ਦੇ ਹੋਏ ਇਕੱਠ ਵਿੱਚ ਸ. ਕੁਸ਼ਲਪਾਲ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ) ਨੇ ਆਪਣੇ ਵਿਚਾਰ ਸਾਂਝੇ ਕੀਤੇ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: