ਪਿੰਡ ਦੁੰਨੇਕੇ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਾਰਜਕਾਰੀ ਜਥੇਦਾਰ

ਪੰਜਾਬ ਦੀ ਰਾਜਨੀਤੀ

ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ

By ਸਿੱਖ ਸਿਆਸਤ ਬਿਊਰੋ

July 19, 2016

ਮੋਗਾ: ਇੱਥੋਂ ਨੇੜਲੇ ਪਿੰਡ ਦੁੰਨੇਕੇ ਵਿੱਚ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਬਹਿਬਲ ਕਲਾਂ (ਫ਼ਰੀਦਕੋਟ) ਭਗਤਾ ਭਾਈ (ਬਠਿੰਡਾ) ਅਤੇ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹਕੂਮਤ ਦੀਆਂ ਵੱਡੀਆਂ ਰੁਕਾਵਟਾਂ ਤੇ ਰੋਕਾਂ ਦੇ ਬਾਵਜੂਦ ਪੰਥਕ ਧਿਰਾਂ ਭਗਤਾ ਭਾਈ (ਬਠਿੰਡਾ) ਵਿਖੇ ਰੋਸ ਮਾਰਚ ਕੱਢਣ ਵਿੱਚ ਸਫ਼ਲ ਰਹੀਆਂ ਹਨ।

ਉਨ੍ਹਾਂ ਇਸ ਰੋਸ ਮਾਰਚ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਸਿੱਖ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਇਸ਼ਾਰੇ ’ਤੇ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਪੰਜ ਪਿਆਰਿਆਂ ਨੂੰ ਹਟਾਇਆ ਅਤੇ ਭਗਤਾ ਭਾਈ ਵਿਖੇ ਰੋਸ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦੀ ਬੇਹੁਰਮਤੀ ਕਰਨ ਅਤੇ ਉਨ੍ਹਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਨਿਖ਼ੇਧੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਹੈ ਅਤੇ ਆਮ ਵਿਅਕਤੀ ਤਾਂ ਕੀ ਇਥੇ ਕੋਈ ਧਰਮ ਜਾਂ ਗ੍ਰ੍ਰੰਥ ਵੀ ਸੁਰੱਖ਼ਿਅਤ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਕਮਿਸ਼ਨ ਬਿਠਾਇਆ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਜਲਦੀ ਹੀ ਸਿੱਖ ਸੰਗਤ ਨਾਲ ਮੀਟਿੰਗ ਕਰਕੇ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਦਾ ਮੁੱਖ ਮੰਤਵ ਧਾਰਮਿਕ ਮਾਮਲਿਆਂ ਵਿੱਚ ਸਿਆਸੀ ਦਖ਼ਲ ਅੰਦਾਜ਼ੀ ਨੂੰ ਰੋਕਣਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: