Site icon Sikh Siyasat News

ਜਮਹੂਰੀਅਤ ਦੀ ਝੰਡਾਬਰਦਾਰ ਬੀਬੀ ਸੂ ਕੀ ਦੀ ਰਿਹਾਈ ਦਾ ਸਵਾਗਤ

ਲੰਡਨ (17 ਨਵੰਬਰ, 2010): ਯੂਨਾਈਟਿਡ ਖਾਲਸਾ ਦਲ (ਯੂ.ਕੇ.) ਵਲੋਂ ਨੋਬਲ ਪੁਰਸਕਾਰ ਜੇਤੂ ਬਰਮਾ ਦੀ ਨੈਸ਼ਨਲ ਲੀਗ ਫਾਰ ਡੈਮੋਕ੍ਰੇਸੀ ਪਾਰਟੀ ਦੀ ਮੁਖੀ ਬੀਬੀ ਆਂਗ ਸੈਨ ਸੂ ਕੀ ਦੀ ਲੰਮੀ ਨਜ਼ਰਬੰਦੀ ਉਪਰੰਤ ਬੀਤੇ ਦਿਨੀ ਹੋਈ ਰਿਹਾਈ ਦਾ ਭਰਪੂਰ ਸਵਾਗਤ ਕੀਤਾ ਗਿਆ। ਦਲ ਦੇ ਪ੍ਰਧਾਨ ਸ੍ਰ. ਨਿਰਮਲ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਸ੍ਰ. ਜਤਿੰਦਰ ਸਿੰਘ ਅਠਵਾਲ, ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ, ਚੀਫ ਆਰਗੇਨਾਈਜਰ ਸ੍ਰ. ਅਮਰਜੀਤ ਸਿੰਘ ਮਿਨਹਾਸ ਅਤੇ ਪ੍ਰੈੱਸ ਸਕੱਤਰ ਸ੍ਰ. ਬਲਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬੀਬੀ ਸੂ ਕੀ ਦੁਨੀਆ ਦੇ ਇਨਕਲਾਬੀ ਸੋਚ ਦੇ ਧਾਰਨੀ ਲੋਕਾਂ ਲਈ ਇੱਕ ਪ੍ਰੇਰਨਾ ਸ੍ਰੋਤ ਸਖਸੀਅਤ ਹੈ, ਜਿਸਨੇ ਬਰਮਾ ਦੀ ਫੌਜੀ ਹਕੂਮਤ ਦੇ ਕਾਲੇ ਕਾਨੂੰਨਾਂ ਅਤੇ ਅਣਮਨੁੱਖੀ ਜੁਲਮ ਅੱਗੇ ਝੁਕਣ ਦੀ ਬਜਾਏ ਸੱਚ ਤੇ ਪਹਿਰਾ ਦਿੱਤਾ। ਇਸ ਦੀ ਰਿਹਾਈ ਭਾਰਤ ਸਰਕਾਰ ਦੀ ਦਮਨਕਾਰੀ ਨੀਤੀ ਨੂੰ ਸ਼ਰਮਸਾਰ ਕਰਨ ਲਈ ਕਾਫੀ ਹੈ। ਜਿਹੜੀ ਬਿਗਾਨੇ ਦੇਸ਼ਾਂ ਵਿੱਚ ਮਨੁੱਖੀ ਹੱਕਾਂ ਦੇ ਘਾਣ ਨੂੰ ਰੋਕਣ ਦੀ ਗੱਲ ਕਰਦੀ ਹੈ ਪਰ ਖੁਦ ਸਿੱਖਾਂ ਸਮੇਤ ਘੱਟ ਗਿਣਤੀਆਂ ਦਾ ਨਾਮੋ ਨਿਸ਼ਾਨ ਮਿਟਾਉਣ ਤੇ ਤੁਲੀ ਹੋਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version