Site icon Sikh Siyasat News

ਜਸਟਿਸ ਰਣਜੀਤ ਸਿੰਘ ਨਾ ਜਸਟਿਸ ਹੈ ਤੇ ਡਿਗਰੀਆਂ ਵੀ ਜਾਅਲੀ, ਉਸ ਖਿਲਾਫ ਪਰਚਾ ਦਰਜ ਹੋਵੇ: ਸੁਖਬੀਰ ਬਾਦਲ

ਸੁਖਬੀਰ ਬਾਦਲ (ਫਾਈਲ ਫੋਟੋ)

ਅੰਮ੍ਰਿਤਸਰ: ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪੇਸ਼ ਕੀਤੀ ਹੈ ਉਸ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ । ਜੇ ਕਾਂਗਰਸ ਨੇ ਨਾ ਕੀਤਾ ਤਾਂ ਅਕਾਲੀ ਸਰਕਾਰ ਬਨਣ ਤੇ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਅੱਜ ਇਥੇ ਆਪਣੀ ਧਰਮ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਸਬੰਧ ਵਿੱਚ ਦਰਬਾਰ ਸਾਹਿਬ ਆਏ ਸਨ ਅਤੇ ਮੱਥਾ ਟੇਕਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਪੁਛੇ ਜਾਣ ਤੇ ਸਾਬਕਾ ਉਪ ਮੁਖ ਮੰਤਰੀ ਨੇ ਕਿਹਾ ਕਿ ਨਾ ਜਸਟਿਸ ਹੈ, ਨਾਂ ਸਿੰਘ ਹੈ, ਉਸਦੀ ਡਿਗਰੀ ਵੀ ਜਾਅਲੀ ਹੈ।ਸੁਖਬੀਰ ਬਾਦਲ ਇਥੋਂ ਤੀਕ ਕਹਿੰਦੇ ਚਲੇ ਗਏ ਕਿ ਸੁਖਪਾਲ ਖਹਿਰਾ ਤੇ ਸੁਖੀ ਰੰਧਾਵਾ ਵੀ ਮਿਲੇ ਹੋਏ ਹਨ । ਬਰਗਾੜੀ ਇਨਸਾਫ ਮੋਰਚਾ ਚਲਾਉਣ ਵਾਲੇ ਸਰਬੱਤ ਖਾਲਸਾ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਬਾਰੇ ਗਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਇਹ ਸਭ ਆਈ.ਐਸ.ਆਈ. ਦੇ ਇਸ਼ਾਰੇ ਤੇ ਕਰ ਰਹੇ ਹਨ।

ਬੇਅਦਬੀ ਕਾਂਡ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਬਾਰੇ ਪੁਛੇ ਸਵਾਲ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪੇਸ਼ ਕੀਤੀ ਹੈ ਉਸ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ ।ਜੇ ਕਾਂਗਰਸ ਨੇ ਨਾ ਕੀਤਾ ਤਾਂ ਅਕਾਲੀ ਸਰਕਾਰ ਬਨਣ ਤੇ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨੀ ਫੇਰੀ ਅਤੇ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੇ ਦਿੱਤੇ ਭਰੋਸੇ ਦੇ ਐਲਾਨ ਤੇ ਸੁਖਬੀਰ ਬਾਦਲ ਨੇ ਕਿਹਾ ਸਿੱਧੂ ਇੱਕ ਨੰਬਰ ਦਾ ਝੂਠਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version