Site icon Sikh Siyasat News

ਜੱਥੇ. ਨੰਦਗੜ੍ਹ ਵੱਲੌਂ ਆਰ. ਐੱਸ. ਐੱਸ ਖਿਲਾਫ ਬੇਬਾਕੀ ਨਾਲ ਬੋਲਣ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਖੜਨ ਤੋਂ ਨਾਰਾਜ਼ ਸੂਖਬੀਰ ਬਾਦਲ ਨੇ ਜੱਥੇਦਾਰ ਦੀ ਸੁਰੱਖਿਆ ਲਈ ਵਾਪਿਸ

ਅੰਮ੍ਰਿਤਸਰ (17 ਦਸੰਬਰ, 2014): ਆਰ. ਐੱਸ. ਐੱਸ ਖਿਲਾਫ ਬੇਬਾਕੀ ਨਾਲ ਬੋਲਣ ਅਤੇ ਮੂਲ ਨਾਨਾਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਲਈ ਬਾਦਲ ਦਲ ਅਤੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜੱਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਚਕਾਰ ਤਨਾਅ ਦੇ ਚੱਲਦਿਆਂ ਅੱਜ ਜੱਥਦਾਰ ਨੰਦਗੜ੍ਹ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਪੁਲਿਸ ਸੁਰੱਖਿਆ ਵਾਪਸ ਲੈ ਲਈ ਗਈ।

ਗਿਆਨੀ ਬਲਵੰਤ ਸਿੰਘ ਨੰਦਗੜ੍ਹ

ਪ੍ਰਾਪਤ ਜਣਕਾਰੀ ਮੁਤਾਬਿਕ ਅੱਜ ਦੁਪਹਿਰ ਸਮੇਂ ਸਰਕਾਰੀ ਆਦੇਸ਼ਾਂ ਮੁਤਾਬਕ ਜਥੇਦਾਰ ਨੰਦਗੜ੍ਹ ਕੋਲੋਂ ਸਰਕਾਰੀ ਪਾਇਲਟ ਵਾਹਨ ਵਾਪਸ ਮੰਗਵਾ ਲਿਆ ਗਿਆ ਤੇ ਸੁਰੱਖਿਆ ਛਤਰੀ ਵਿੱਚ ਸ਼ਾਮਲ ਪੰਜਾਬ ਪੁਲੀਸ ਦੇ ਛੇ ਗਾਰਡ ਵੀ ਬਠਿੰਡਾ ਵਾਪਿਸ ਸੱਦ ਲਏ ਹਨ।

ਵੇਰਵਿਆਂ ਅਨੁਸਾਰ ਇਸ ਮਾਮਲੇ ਵਿੱਚ ਜਥੇਦਾਰ ਨੰਦਗੜ੍ਹ ਕੋਲੋਂ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਉਨ੍ਹਾਂ ਅਸਤੀਫ਼ਾ ਦੇਣ ਤੋਂ ਅਜੇ ਇਨਕਾਰ ਕਰ ਦਿੱਤਾ। ਸੁਰੱਖਿਆ ਛਤਰੀ ਵਾਪਸ ਲੈਣ ਬਾਰੇ ਪੁੱਛੇ ਜਾਣ ‘ਤੇ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਕਿਉਂਕਿ ਸੁਰੱਖਿਆ ਛਤਰੀ ਮੁਹੱਈਆ ਕਰਨ ਤੇ ਵਾਪਸ ਲੈਣ ਦਾ ਮਾਮਲਾ ਏਡੀਜੀਪੀ ਦੇ ਘੇਰੇ ਹੇਠ ਆਉਂਦਾ ਹੈ। ਇਸ ਬਾਰੇ ਸਬੰਧਤ ਏਡੀਜੀਪੀ ਨਾਲ ਸੰਪਰਕ ਨਹੀਂ ਹੋ ਸਕਿਆ।

ਦੱਸਣਯੋਗ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਕਾਰਨ ਗੁਰਪੁਰਬ ਅਤੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਇਕੱਠੀਆਂ ਆਉਣ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਤਰੀਕਾਂ ਬਦਲ ਦਿੱਤੀਆਂ ਗਈਆਂ ਸਨ ਪਰ ਇਸ ਮਗਰੋਂ ਫ਼ੈਸਲਾ ਵਾਪਸ ਲੈ ਲਿਆ ਗਿਆ। ਇਸ ਕਾਰਨ ਸਿੰਘ ਸਾਹਿਬਾਨ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।

ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਕੌਮ ਵੱਲੋਂ ਵੀ ਪ੍ਰਵਾਨ ਨਹੀਂ ਕੀਤਾ ਗਿਆ। ਇਸ ਵਿਵਾਦ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੁੜ ਨਾਨਕਸ਼ਾਹੀ ਕੈਲੰਡਰ ਵਿੱਚ ਸੋਧ ਕਰਨ ਦੇ ਨਾਂ ‘ਤੇ ਬਿਕਰਮੀ ਕੈਲੰਡਰ ਲਾਗੂ ਕਰਨ ਦੀ ਯੋਜਨਾ ਹੈ ਪਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੇ ਹੱਕ ਵਿੱਚ ਹਨ।

ਜਥੇਦਾਰ ਨੰਦਗੜ੍ਹ ਵੱਲੋਂ ਕਈ ਵਾਰ ਆਰਐਸਐਸ ਦੀਆਂ ਗਤੀਵਿਧੀਆਂ ਦਾ ਵਿਰੋਧ ਵੀ ਕੀਤਾ ਗਿਆ ਸੀ। ਵੇਰਵਿਆਂ ਅਨੁਸਾਰ ਉਨ੍ਹਾਂ ਦੇ ਇਸ ਰਵਈਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨਾਖੁਸ਼ ਹਨ। ਇਸ ਦੇ ਸਿਟੇ ਵਜੋਂ ਹੀ ਸੁਰੱਖਿਆ ਛਤਰੀ ਤੇ ਪਾਇਲਟ ਵਾਹਨ ਵਾਪਸ ਲੈ ਲਿਆ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version