Site icon Sikh Siyasat News

ਵੱਖਰੀ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਸੁਖਬੀਰ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ ( 4 ਜੁਲਾਈ 2014): ਵੱਖਰੀ ਹਰਿਆਣਾ ਕਮੇਟੀ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ ਹੈ. ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੱਖਰੀ ਕਮੇਟੀ ਦੀ ਕੋਈ ਮੰਗ ਨਹੀਂ ਹੈ ਸਗੋਂ ਇਹ ਸਿਰਫ਼ ਕਾਂਗਰਸ ਵੱਲੋਂ ਹੀ ਖੜ੍ਹਾ ਕੀਤਾ ਗਿਆ ਮੁੱਦਾ ਹੈ।

 ਇਸੇ ਦੌਰਾਨ ਪਾਰਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਇਸ ਮੁੱਦੇ ‘ਤੇ ਰਾਜਸੀ ਰਣਨੀਤੀ 6 ਜੁਲਾਈ ਤੋਂ ਬਾਅਦ ਹੀ ਬਣਾਈ ਜਾਵੇਗੀ. ਇਸ ਮੁੱਦੇ ਨੂੰ ਪਾਰਟੀ ਵੱਲੋਂ ਹਾਲ ਦੀ ਘੜੀ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ‘ਤੇ ਹੀ ਛੱਡਿਆ ਗਿਆ ਹੈ ।

ਉਪ-ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਕਾਂਗਰਸ ਵੱਲੋਂ ਕੀਤੀ ਸਿੱਖ ਕੌਮ ਨੂੰ ਵੰਡਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਲੋਕ ਸਭਾ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ।

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਕਮੇਟੀ ਦੇ ਮਾਮਲੇ ‘ਤੇ ਰਾਜਸੀ ਰਣਨੀਤੀ ਦਾ ਐਲਾਨ ਤਾਂ ਨਹੀਂ ਕੀਤਾ ਪਰ ਕੇਂਦਰ ਸਰਕਾਰ ਅਕਾਲ ਤਖ਼ਤ ਦੇ ਸਹਾਰੇ ਅਤੇ ਇਸ ਨੂੰ ਮੁਹਿੰਮ ਖੁੰਢਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ. ਪਾਰਟੀ ਪ੍ਰਧਾਨ ਉਨ੍ਹਾਂ ਨੇ ਕਾਂਗਰਸ ‘ਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ’ ਚ ਦਖ਼ਲ ਦੇਣ ਦਾ ਦੋਸ਼ ਲਾਇਆ ਅਤੇ ਰਾਜਨਾਥ ਸਿੰਘ ਤੋਂ ਇਸ ਖ਼ਿਲਾਫ਼ ਸਹਿਯੋਗ ਮੰਗਿਆ।

ਅਜੀਤ ਅਤੇ ਟ੍ਰਿਬਊਨ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਮਲਾ ਅਕਾਲ ਤਖ਼ਤ ਅਤੇ ਕੇਂਦਰ ਸਰਕਾਰ ਦੇ ਦਖ਼ਲ ਨਾਲ ਹੱਲ ਹੋ ਜਾਣ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਸੀ ਮਸਲੇ ਪਾਰਟੀ ਦੀ ਕੋਰ ਕਮੇਟੀ ‘ਚ ਵਿਚਾਰੇ ਜਾਂਦੇ ਹਨ, ਪਾਰਟੀ ਵੱਲੋਂ ਅਜੇ ਤੱਕ ਕੋਰ ਕਮੇਟੀ ਦੀ ਮੀਟਿੰਗ ਨਹੀਂ ਬੁਲਾਈ ਗਈ।

ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵੱਖਰੀ ਕਮੇਟੀ ਦਾ ਮਾਮਲਾ ਬੇਸ਼ੱਕ ਗੰਭੀਰ ਮੁੱਦਾ ਹੈ ਪਰ ਪਾਰਟੀ ਕਾਹਲੀ ‘ਚ ਕੋਈ ਵੀ ਫ਼ੈਸਲਾ ਨਹੀਂ ਲਵੇਗੀ. ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 6 ਜੁਲਾਈ ਨੂੰ ਹੋਣ ਵਾਲੇ ਐਲਾਨ ਦੇ ਇੰਤਜ਼ਾਰ ‘ਚ ਹੈ. ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਜਾਵੇਗੀ ਐਲਾਨੀ।

ਸ: ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਕੌਮ ਦੇ ਗੁਰਧਾਮਾਂ ਦੀ ਸਾਂਭ-ਸੰਭਾਲ ਲਈ ਪ੍ਰਵਾਨਿਤ ਸੰਸਥਾ ਹੈ ਅਤੇ ਪ੍ਰਬੰਧਕ ਕਮੇਟੀ ਹਰਿਆਣਾ ‘ਚ ਸਥਿਤ ਗੁਰਦੁਆਰਿਆਂ ਦਾ ਪ੍ਰਬੰਧ ਬਹੁਤ ਸੁਚੱਜੇ ਢੰਗ ਨਾਲ ਚਲਾ ਰਹੀ ਹੈ । ਉਪ-ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਸਿੱਖਾਂ ਦੇ ਮਸਲਿਆਂ ‘ਚ ਬੇਲੋੜੀ ਦਖ਼ਲਅੰਦਾਜ਼ੀ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਆਹਤ ਹੋਈਆਂ ਹਨ । ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਆਪਣੇ ਧਾਰਮਿਕ ਫ਼ੈਸਲੇ ਖੁਦ ਲੈਣ ਦੇ ਅਧਿਕਾਰ ਨੂੰ ਯਕੀਨੀ ਬਣਾਏ। ਉਪ-ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਭਰੋਸਾ ਦੁਆਇਆ ਹੈ ਕਿ ਕੇਂਦਰ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰੇਗਾ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version