Site icon Sikh Siyasat News

ਸੁਪਰੀਮ ਕੋਰਟ ਪੰਜਾਬ ਦੇ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਵੀ ਪੜਤਾਲ ਕਰੇ

ਲੁਧਿਆਣਾ, ਪੰਜਾਬ (2 ਫਰਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਟ ਅਤੇ ਨੌਜਵਾਨ ਸਿੱਖ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇੱਕ ਪ੍ਰੈਸ ਬਿਆਨ ਵਿਚ ਭਾਰਤੀ ਸੁਪਰੀਮ ਕੋਰਟ ਵਲੋਂ ਪਿਛਲੇ ਦਿਨੀਂ ਗੁਜਰਾਤ ਵਿਚ 2003 ਤੋਂ 2006 ਤੱਕ ਹੋਏ 21 ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਗੁਜਰਾਤ ਸਰਕਾਰ ਤੋਂ ਜੁਆਬ ਤਲਬੀ ਕੀਤੇ ਜਾਣ ਦੀ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ “ਪਰ ਸਿਤਮਜ਼ਰੀਫੀ ਦੀ ਗੱਲ ਇਹ ਹੈ ਕਿ ਪੰਜਾਬ ਅੰਦਰ 1980 ਤੋਂ ਲੈ ਕੇ 1992-93 ਤੱਕ ਹਜ਼ਾਰਾਂ ਝੂਠੇ ਮੁਕਾਬਲੇ ਬਣਾ ਕੇ ਸਿੱਖ ਨੌਜਵਾਨਾਂ ਨੂੰ ਲਵਾਰਿਸ ਲਾਸ਼ਾਂ ਕਰਾਰ ਦੇ ਕੇ ਸਾੜ ਦਿੱਤਾ ਗਿਆ ਅਤੇ ਦਰਿਆਵਾਂ ਵਿਚ ਪੁਲਿਸ ਨੇ ਰੋੜ ਦਿੱਤਾ ਗਿਆ ਤੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੇ ਕਤਲ ਦਾ ਇਲਜ਼ਾਮ ਕਿਸ ਦੇ ਸਿਰ ਜਾਂਦਾ ਹੈ? ਇਸ ਬਾਰੇ ਭਾਰਤੀ ਸੁਪਰੀਮ ਕੋਰਟ ਅੱਜ ਵੀ ਚੁੱਪ ਹੈ।” ਮੰਝਪੁਰ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਹੁਣ ਗੁਜਰਾਤ ਤੋਂ ਬਾਅਦ ਪੰਜਾਬ ਵਿਚ ਜੋ ਸਿੱਖ ਨੌਜਵਾਨਾਂ ਦਾ ਕਤਲੇਆਮ ਕੀਤਾ ਗਿਆ ਉਸ ਸਬੰਧੀ ਵੀ ਪੜਤਾਲ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version