December 21, 2017 | By ਸਿੱਖ ਸਿਆਸਤ ਬਿਊਰੋ
ਹੁਸ਼ਿਆਰਪੁਰ: ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਰਾ ਲੰਮੇ ਸਮੇਂ ਤੋਂ ਆਰਥਿਕ ਮੰਦਹਾਲੀ ਵਿੱਚੋਂ ਗੁਜ਼ਰ ਰਹੇ ਹਨ ਅਤੇ ਨਿਤ ਦਿਨ ਹੋ ਰਹੀਆਂ ਖੁਦਕੁਸ਼ੀਆਂ ਇਸ ਦੁਖਾਂਤ ਦੀ ਤਲਖ ਸਚਾਈ ਹੈ। ਉਹਨਾਂ ਕਿਹਾ ਕਿ ਨਵੇਂ ਮੌਕੇ ਪੈਦਾ ਨਾ ਹੋਣ ਕਾਰਨ ਅਤੇ ਵਿਦਿਆ ਦਾ ਮਿਆਰ ਘੱਟਣ ਨਾਲ ਨੌਜਵਾਨ ਪੜ੍ਹ ਲਿਖ ਕੇ ਵੀ ਬੇ-ਰੁਜ਼ਗਾਰ ਹਨ ਅਤੇ ਵਿਦੇਸ਼ਾਂ ਨੂੰ ਜਾਣ ਨੂੰ ਤਰਜੀਹ ਦੇ ਰਹੇ ਹਨ।
ਉਹਨਾਂ ਦੱਸਿਆ ਕਿ ਅਜਿਹੀਆਂ ਸਮੱਸਿਆਵਾਂ ਨੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਡਾਂਵਾਡੋਲ ਅਤੇ ਚਿੰਤਾ ਵਾਲੀ ਸਥਿਤੀ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਅਤੇ ਇਹਨਾਂ ਮਸਲਿਆਂ ਨਾਲ ਨਜਿੱਠਣ ਅਤੇ ਸਮਸਿਆਵਾਂ ਦਾ ਹੱਲ ਲੱਭਣ ਲਈ ਸ੍ਰੀ ਹਰਿਗੋਬਿੰਦਪੁਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਵਿਚਾਰ-ਚਰਚਾ ਹੋਵੇਗੀ। ਉਹਨਾਂ ਦੱਸਿਆ ਕਿ ਕਾਨਫਰੰਸ ਵਿੱਚ ਭਾਈ ਮਨਧੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਪਰਮਜੀਤ ਸਿੰਘ ਗਾਜ਼ੀ ਅਤੇ ਡਾ. ਗੁਰਪ੍ਰੀਤ ਸਿੰਘ ਆਪਣੇ ਵਿਚਾਰ ਰੱਖਣਗੇ।
ਜ਼ਿਕਰਯੋਗ ਹੈ ਕਿ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਦਾ ਯੂਥ ਵਿੰਗ ‘ਸਿੱਖ ਯੂਥ ਆਫ਼ ਪੰਜਾਬ’ 21 ਦਸੰਬਰ 2008 ਵਿਚ ਅੰਮ੍ਰਿਤਸਰ ਵਿਖੇ ਹੋਂਦ ਵਿਚ ਆਇਆ ਸੀ।
ਉਹਨਾਂ ਨੇ ਦੱਸਿਆ ਕਿ ਕਾਨਫਰੰਸ ਤੋਂ ਬਾਅਦ ਜਥੇਬੰਦੀ ਦੇ ਕੰਮਕਾਜ ਅਤੇ ਸਰਗਰਮੀਆਂ ਵਿੱਚ ਉਸਾਰੂ ਬਦਲਾਅ ਅਤੇ ਵਧੇਰੇ ਪ੍ਰਪੱਖਤਾ ਲਿਆਉਣ ਲਈ ਨਵਾਂ ਜਥੇਬੰਦਕ ਢਾਂਚਾ ਸਿਰਜਿਆ ਜਾਵੇਗਾ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
SYP To Hold Conference On 24th Dec, Will Discuss Agrarian, Education & Economic Problems …
Related Topics: Dal Khalsa International, Farmers' Issues and Agrarian Crisis in Punjab, Paramjit Singh Mand, Punjab Politics, Sikh Youth of Punjab