ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾਂੜੇ ਨੂੰ ਸਮਰਪਿਤ ਇਕ ਵਿਚਾਰ ਸਭਾ ਪੰਥਕ ਫਰੰਟ ਵੱਲੋਂ 8 ਸਤੰਬਰ 2019 ਨੂੰ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ, ਮਜਾਰੀ (ਨੇੜੇ ਬਲਾਚੌਰ) ਵਿਖੇ ਕਰਵਾਈ ਗਈ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ "ਗੁਰੂ ਨਾਨਕ ਜੀ ਦੀ ਸਿੱਖਿਆ ਅਤੇ ਸਾਡਾ ਅਜੋਕਾ ਅਮਲ" ਵਿਸ਼ੇ ਉੱਤੇ ਜੋ ਵਿਚਾਰ ਸਾਂਝੇ ਕੀਤੇ ਗਏ ਸਨ ਉਹ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ ਦਾ ਵਿਸ਼ਵਵਿਆਪੀ ਐਲਾਨਨਾਮਾ ਅਪਣਾਇਆ ਗਿਆ ਸੀ।
ਇਸ ਸਾਲ ਨਵੰਬਰ 2019 ਦੇ ਮਹੀਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਇਸ ਮੌਕੇ ਸਿੱਖ ਭਾਈਚਾਰੇ ਨੂੰ ਅਤੇ ਵਿਸ਼ਵ ਭਾਈਚਾਰੇ ਨੂੰ ਵਧਾਈ ਦਿੰਦੀ ਹੈ। ਵਰਲਡ ਸਿੱਖ ਪਾਰਲੀਮੈਂਟ ਵਿਦੇਸ਼ਾਂ ਵਿਚਲੇ ਸਿੱਖਾਂ ਨੂੰ ਆਪਣੇ ਗੁਆਂਢੀਆਂ ਨੂੰ ਸਥਾਨਕ ਗੁਰਦੁਆਰਿਆਂ ਵਿਚ ਬੁਲਾਉਣ ਲਈ ਉਤਸ਼ਾਹਿਤ ਕਰਦੀ ਹੈ ਤਾਂ ਕਿ ਉਨ੍ਹਾਂ ਨੂੰ ਸਿੱਖ ਧਰਮ ਦੀਆਂ ਪਰੰਪਰਾਵਾਂ ਬਾਰੇ ਦੱਸਿਆ ਜਾ ਸਕੇ ਕਿ ਕਿਸ ਤਰ੍ਹਾਂ ਇਸ ਧਰਮ ਵਿਚ ਸਾਰਿਆਂ ਲਈ ਪਿਆਰ, ਦਿਆਲਤਾ ਅਤੇ ਨਿਆਂ ਦਾ ਸੰਦੇਸ਼ ਦਿੱਤਾ ਗਿਆ ਹੈ।
ਕੀ ਜਿੰਦਗੀ ਸਹਿਜ ਚਾਲ ਚਲਦੀ ਹੈ ਜਿੱਥੇ ਅਣਜਾਣਤਾ ਅਗਿਆਨਤਾ ਅਤੇ ਮੌਕਾ ਮੇਲਾਂ ਦੀ ਵੀ ਕੋਈ ਥਾਂ ਹੈ ਜਾਂ ਇਹ ਸਦਾ ਰਾਜਨੀਤੀ ਵਪਾਰ ਅਤੇ ਖ਼ਬਤ ਦੀਆਂ ਸਾਜਿਸ਼ਾਂ ਦੇ ਜ਼ੋਰ ਨਾਲ ਹੀ ਚਲਦੀ ਹੈ? ਦਲੀਲੀ ਸਿਆਣੇ ਜਿੰਦਗੀ ਦੀ ਚਾਲ ਦੇ ਮੁਢਲੇ ਨੇਮ ਸਮਝਾਉਂਦੇ ਹਨ ਕਿ ਸਭ ਤੋਂ ਮੂਲ ਥਾਂ, ਸਮਾਂ, ਹੋਂਦ ਅਤੇ ਕਰਮ ਹੈ ਜਿਸ ਨਾਲ ਸਹਿਜ/ਸਾਜਿਸ਼ ਸਭ ਕੁਝ ਬਣਦਾ ਅਤੇ ਚਲਦਾ ਹੈ।
ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਵਲੋਂ ਕੀਤੀ ਜਾਵੇਗੀ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ "ਤੀਸਰ ਪੰਥ ਸੀ ਪਛਾਣ" ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਹੁਸ਼ਿਆਰਪੁਰ ਨੇੜਲੇ ਹਰਿਆਣਾ ਕਸਬੇ ਵਿਚ ਮਿਤੀ 28 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਪਰਪਿਤ ਇਕ ਵਿਚਾਰ ਗੋਸ਼ਠੀ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ।
ਇੱਥੋਂ ਦੇ ਨੇੜਲੇ ਖੇਤਰੀ ਇਲਾਕੇ ਬੈਂਡਿਗੋ 'ਚ ਪਹਿਲੀ ਵਾਰ 20 ਅਕਤੂਬਰ ਨੂੰ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਜਾਵੇਗਾ। ਵਿਕਟੋਰੀਆ ਸੂਬੇ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਇਸ ਖੇਤਰ 'ਚ ਸਿੱਖ ਸੰਗਤ ਵੱਡੀ ਗਿਣਤੀ 'ਚ ਸਮਾਗਮਾਂ 'ਚ ਹਿੱਸਾ ਲੈਣਗੀਆਂ।
ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਅੱਜ (17 ਅਕਤਰੂਬਰ ਨੂੰ) ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿਚਲੇ ਫੈਡਰਲ ਪਾਰਲੀਮੈਂਟ ਹਾਊਸ ਵਿੱਚ ਪਲੇਠਾ ਸਮਾਗਮ ਰਚਾਇਆ ਗਿਆ ਅਤੇ ਗੁਰੂ ਨਾਨਕ ਜੀ ਦੇ ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ ਦੇ ਸੁਨੇਹੇ ਤੋਂ ਆਸਟਰੇਲੀਆ ਦੇ ਭਾਈਚਾਰੇ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੇ ਬਾਬਾ ਜਸਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਗੁਰੂ ਘਰ ਦੇ ਰਾਗੀ ਭਾਈ ਸੁਬੇਗ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ।
Next Page »