ਸਰਬ ਸਾਂਝੀਵਾਲਤਾ ਦੇ ਧੁਰੇ ਸ਼੍ਰੀ ਦਰਬਾਰ ਸਾਹਿਬ 'ਚ ਹੋ ਰਹੇ ਗੁਰਬਾਣੀ ਕੀਰਤਨ ਉੱਪਰ ਕਿਸੇ ਵਿਅਕਤੀ ਵਿਸ਼ੇਸ ਜਾਂ ਕਿਸੇ ਕੰਪਨੀ ਵੱਲੋਂ ਆਪਣਾ ਕਬਜ਼ਾ ਦਰਸਾਉਣਾ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਨ ਦੇ ਬਰਾਬਰ ਦਾ ਅਪਰਾਧ ਹੈ।
ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਅਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ ਕਰ ਦਿੱਤੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸਕੱਤਰ ਡਾ. ਭੀਮ ਇੰਦਰ ਸਿੰਘ ਦੀ ਅਗਵਾਈ ਹੇਠ ਐਤਵਾਰ (25 ਅਗਸਤ) ਨੂੰ ਚੰਡੀਗੜ੍ਹ 'ਚ ਹੋਈ ਇਕੱਰਤਾ ਦੌਰਾਨ ਜਿੱਥੇ ਸੂਬੇ ਦੇ ਨਿੱਘਰ ਚੁੱਕੇ ਸਰਕਾਰੀ ਸਿੱਖਿਆ ਪ੍ਰਬੰਧ 'ਤੇ ਡੂੰਘੀ ਚਿੰਤਾ ਪਰਗਟ ਕੀਤੀ ਗਈ, ਉੱਥੇ ਲਗਾਤਾਰ ਡਿਗ ਰਹੇ ਨੈਤਿਕ ਅਤੇ ਬੌਧਿਕ ਮਿਆਰ ਨੂੰ ਸੰਭਾਲਣ ਲਈ ਸਾਂਝਾ ਹੰਭਲਾ ਮਾਰਨ ਦਾ ਹੋਕਾ ਦਿੱਤਾ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਦੱਸਦੇ ਹੋਏ ਚੰਡੀਗੜ੍ਹ ਦੇ ਮੁਲਾਜ਼ਮਾਂ ਵਿਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ 'ਤੇ ਹੋ ਰਹੀ ਡਾਕੇਮਾਰੀ ਦਾ ਮਸਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਿਖੇਧੀ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਫਰੀਦਕੋਟ ਪੁਲਿਸ ਦੀ ਹਿਰਾਸਤ ਵਿਚ 19 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਅਤੇ ਲਾਸ਼ ਖ਼ੁਰਦ-ਬੁਰਦ ਕਰਨ ਦੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਅਸਤੀਫੇ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀਆਂ ਚੋਣਾਂ ਚ ਡਿਊਟੀਆਂ ਲਾਉਣ ਦਾ ਵਿਰੋਧ ਕੀਤਾ ਹੈ ਅਤੇ ਇਸ ਬਾਰੇ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਇਹ ਫ਼ੈਸਲਾ ਵਾਪਸ ਕਰਵਾਏ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਮਾਝੇ ਦੇ ਕੁਝ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਫੁੱਟ ਦਾ ਸ਼ਿਕਾਰ ਚੱਲ ਰਹੀ ਆਮ ਆਦਮੀ ਪਾਰਟੀ ਵਿਚਾਲੇ ਲੋਕ ਸਭਾ ਚੋਣਾਂ ਵਾਸਤੇ ਗੱਠਜੋੜ ਬਣਾਉਣ ਬਾਰੇ ਗੱਲਬਾਤ ਟੁੱਟ ਚੁੱਕੀ ਹੈ।
ਅਗਲੇ ਮਹੀਨਿਆਂ ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਸੱਤ ਸੀਟਾਂ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤੇ ਦੀ ਗੱਲ ਨਾ ਬਣਨ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਵਲੋਂ 7 ਵਿਚੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਹਲਕਿਆਂ ਵਿੱਚ ਹਲਕਾ ਇੰਚਾਰਜ ਲਾਏ ਜਾਣ ਨੂੰ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੇ ਲੋਕਾਂ ਵੱਲੋਂ ਨਕਾਰੇ ਇਨ੍ਹਾਂ 'ਘੜੰਮ ਚੌਧਰੀਆਂ' ਰਾਹੀਂ ਸਰਕਾਰੀ ਗਰਾਂਟਾਂ ਅਤੇ ਚੈੱਕ ਵੰਡਣ ਦੀ ਪ੍ਰਥਾ ਪੂਰੀ ਤਰ੍ਹਾਂ ਅਨੈਤਿਕ ਅਤੇ ਗੈਰ ਕਾਨੂੰਨੀ ਹੈ।
4 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਨੂੰ ਭਾਵੇਂ 33 ਸਾਲ ਬੀਤ ਚੁੱਕੇ ਹਨ ਪਰ ਇਸ ਘਟਨਾ ਵਿਚ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਪਰਵਾਰ ਹਾਲੀ ਵੀ ਨਿਆਂ ਲਈ ਜਦੋ-ਜਹਿਦ ਕਰ ਰਹੇ ਹਨ।
« Previous Page — Next Page »