ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ ਦਰਬਾਰੀ ਲਾਲ ਜੋ ਕਿ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਸਨ ਦੀ ਟਿਕਟ ਉਨ੍ਹਾਂ ਉਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਰੱਦ ਕੀਤੀ ਗਈ ਹੈ। ਪਾਰਟੀ ਉਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਆਪਣੀ ਸਥਿਤੀ ਸਪਸ਼ਟ ਕਰਨ ਲਈ ਬੁਲਾ ਰਹੀ ਸੀ ਪਰੰਤੂ ਉਹ ਪਾਰਟੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਹਾਜ਼ਰ ਨਹੀਂ ਹੋਏ। ਇਸ ਪਿਛੋਂ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨਵੇਂ ਉਮੀਦਵਾਰ ਦਾ ਐਲਾਨ ਛੇਤੀ ਹੀ ਕਰੇਗੀ।
ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਆਪਣੇ ਉਮੀਦਵਾਰ ਨੂੰ ਬਦਲ ਦਿੱਤਾ ਹੈ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਰਜਿੰਦਰ ਕੁਮਾਰ ਦੀ ਥਾਂ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਇਹ ਸੂਚੀ ਜਾਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਟਿਕਟਾਂ ਵੰਡਣ ਦੀ ਪ੍ਰਕਿਰਿਆ ਪੂਰੀ ਗਈ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸੋਮਵਾਰ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਲਈ ਦੋ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਸ਼ਨੀਵਾਰ ਨੂੰ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਘੁੱਗੀ ਨੇ ਇਨ੍ਹਾਂ ਹਲਕਿਆਂ ਦੇ ਕਾਰਜਕਰਤਾਵਾਂ ਤੋਂ ਜਾਣਕਾਰੀ ਅਤੇ ਰਿਪੋਰਟਾਂ ਮਿਲਣ 'ਤੇ ਇਨ੍ਹਾਂ ਤਿੰਨਾਂ ਦੇ ਨਾਵਾਂ ਦਾ ਐਲਾਨ ਕੀਤਾ।
ਆਮ ਆਦਮੀ ਪਾਰਟੀ ਨੇ ਸ਼ਨੀਵਾਰ (10 ਦਸੰਬਰ) ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਆਪਣੀ 7ਵੀਂ ਸੂਚੀ ਵੀ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਆਪ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਦਾ ਨਾਂ ਵੀ ਸ਼ਾਮਲ ਹੈ। ਘੁੱਗੀ ਬਟਾਲਾ ਵਿਧਾਨਸਭਾ ਹਲਕੇ ਤੋਂ ਚੋਣ ਲੜੇਗਾ। ਇਸਤੋਂ ਪਹਿਲਾਂ ਚਰਚਾ ਇਸ ਗੱਲ ਦੀ ਸੀ ਕਿ ਘੁੱਗੀ ਮਜੀਠੀਏ ਦੇ ਖਿਲਾਫ ਮਜੀਠਾ ਹਲਕੇ ਤੋਂ ਲੜੇਗਾ।
ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਬਾਰੇ ਗੰਭੀਰ ਹੈ। ਸੂਤਰਾਂ ਮੁਤਾਬਕ ਚੋਣ ਜ਼ਾਬਤਾ ਕਿਸੇ ਵੇਲੇ ਵੀ ਲੱਗ ਸਕਦਾ ਹੈ ਤੇ ਚੋਣਾਂ 20 ਤੋਂ 30 ਜਨਵਰੀ ਦੇ ਦਰਮਿਆਨ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਵਾਲੀ ਟੀਮ ਨੇ ਕੱਲ੍ਹ ਚੰਡੀਗੜ੍ਹ ਵਿੱਚ ਰਾਜ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸਿੰਘ ਸੰਧੂ, ਵਧੀਕ ਮੁੱਖ ਸਕੱਤਰ (ਵਿੱਤ) ਸਤੀਸ਼ ਚੰਦਰਾ ਅਤੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਕੀਤੀ ਗੱਲਬਾਤ ਤੋਂ ਜਲਦੀ ਚੋਣਾਂ ਹੋਣ ਦੇ ਸੰਕੇਤ ਮਿਲੇ ਹਨ।
ਆਮ ਆਦਮੀ ਪਾਰਟੀ ਨੇ ਅੱਜ 6ਵੀਂ ਸੂਚੀ ਜਾਰੀ ਕਰਦੇ ਹੋਏ 5 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਵਲੋਂ ਅੱਜ ਜਾਰੀ ਸੂਚੀ ਉਪਰੰਤ ਕੁੱਲ 98 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਚੁੱਕਾ ਹੈ।