ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਦਾ ਮਸਲਾ ਇਕ ਵਾਰ ਫੇਰ ਉਭਾਰਨ ਲਈ ਹਰਿਆਣਾ ਦੀ ਖੇਤਰੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਮੰਗਲਵਾਰ ਤੋਂ ਭਿਵਾਨੀ ...
ਪੰਚਕੁਲਾ ਦੀ ਸਪੈਸ਼ਲ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤਾ ਹੈ। ਸਾਲ 2002 'ਚ ਇਸ ਬਲਾਤਕਾਰ ਦੀ ਜਾਣਕਾਰੀ ਪੱਤਰਕਾਰ ਰਾਮਚੰਦ ਛਤਰਪਤੀ ਨੇ ਪਹਿਲੀ ਵਾਰ ਦਿੱਤੀ ਸੀ।
ਇਨੈਲੋ ਵੱਲੋਂ ਅੱਜ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਹਰਿਆਣਾ ’ਚ ਦਾਖ਼ਲ ਨਾ ਹੋਣ ਦੇ ਦਿੱਤੇ ਸੱਦੇ ਕਰ ਕੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਪੰਜਾਹ ਰੂਟਾਂ ’ਤੇ ਬੱਸਾਂ ਨਹੀਂ ਚਲਾਏਗਾ। ਇਸ ਨਾਲ ਕਾਰਪੋਰੇਸ਼ਨ ਨੂੰ ਕਰੀਬ 25 ਲੱਖ ਰੁਪਏ ਦਾ ਮਾਲੀ ਘਾਟਾ ਪਏਗਾ। ਪੀਆਰਟੀਸੀ ਨੇ ਇਸ ਦੇ ਨਾਲ ਹੀ ਰਾਜਸਥਾਨ ਜਾਂਦੀਆਂ ਬੱਸਾਂ ਨੂੰ ਵੀ ਇੱਕ ਦਿਨ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਕਾਰਪੋਰੇਸ਼ਨ ਦੀ ਪੰਜਾਬ ਤੋਂ ਦਿੱਲੀ ਵਾਲੀ ਬੱਸ ਸਰਵਿਸ ਵੀ ਬੰਦ ਰਹੇਗੀ। ਇਸ ਦੇ ਨਾਲ ਬਠਿੰਡਾ ਖ਼ਾਦ ਕਾਰਖਾਨੇ ਤੋਂ ਹਰਿਆਣਾ ਨੂੰ ਸਪਲਾਈ ਵੀ ਪ੍ਰਭਾਵਿਤ ਹੋਵੇਗੀ।
ਹਰਿਆਣਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਕਿਹਾ ਹੈ ਕਿ ਇਸ ਵੱਲੋਂ ਸੋਮਵਾਰ ਨੂੰ ਸਤਲੁਜ-ਯਮੁਨਾ ਲਿੰਕ ਮਾਮਲੇ ਸਬੰਧੀ ਕੀਤੇ ਜਾਣ ਵਾਲੇ ਮੁਜ਼ਾਹਰੇ ਦੌਰਾਨ ਪੰਜਾਬ ਤੋਂ ਕੋਈ ਵੀ ਵਾਹਨ ਸੂਬੇ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਭਾਵੇਂ ਇਸ ਲਈ ਗੋਲੀਆਂ ਅਤੇ ਡਾਗਾਂ ਖਾਣੀਆਂ ਪੈਣ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਮੀਟਿੰਗ ਦੌਰਾਨ ਦਰਿਆਈ ਪਾਣੀਆਂ ਬਾਰੇ ਸੂਬੇ ਦਾ ਪੱਖ ਰੱਖਿਆ ਤੇ ਕੁਝ ਹੋਰ ਮਾਮਲਿਆਂ ਬਾਰੇ ਵੀ ਗੱਲਬਾਤ ਕੀਤੀ। ਮੀਟਿੰਗ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।
ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਉਤੇ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਐਲਾਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਮੀਟਿੰਗ ਕੀਤੀ। ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਨੀਮ ਫੌਜੀ ਬਲਾਂ ਦੀਆਂ ਦਸ ਕੰਪਨੀਆਂ ਦੀ ਮੰਗ ਕੀਤੀ ਹੈ ਅਤੇ ਕੇਂਦਰ ਨੇ ਚਾਰ ਕੰਪਨੀਆਂ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਚੌਟਾਲਿਆਂ ਦੀ ਪਾਰਟੀ ਇਨੈਲੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਉਤੇ ਦਬਾਅ ਪਾਉਣ ਵਾਸਤੇ ਆਉਂਦੀ 10 ਜੁਲਾਈ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰਿਆਣਾ ਵਿੱਚ ਰੋਕਿਆ ਜਾਵੇਗਾ। ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਐਸਵਾਈਐਲ ਦੇ ਮੁੱਦੇ ’ਤੇ 'ਆਪ' ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨੈਲੋ ਅਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋ ਗਈ ਹੈ। ਦਸ ਸਾਲ ਤੋਂ ਇਨੈਲੋ ਨੂੰ ਇਹ ਮੁੱਦਾ ਯਾਦ ਨਹੀਂ ਆਇਆ।
ਐਸ.ਵਾਈ.ਐਲ ਨਹਿਰ ਪੁੱਟਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਇਨੈਲੋ ਆਗੂ ਅਭੈ ਚੋਟਾਲਾ ਸਮੇਤ ਪਾਰਟੀ ਦੇ 72 ਆਗੂਆਂ ਨੂੰ ਅੱਜ ਰਾਜਪੁਰਾ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ।
ਐਸਵਾਈਐਲ ਨਹਿਰ ਦੀ ਮੁੜ ਪੁਟਾਈ ਕਰਨ ਦੇ ਐਲਾਨ ਤਹਿਤ ਕੱਲ੍ਹ 23 ਫਰਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ਵਿਚ ਦਾਖ਼ਲ ਹੋਏ ਇਨੈਲੋ ਆਗੂ ਅਤੇ ਬਾਦਲ ਪਰਿਵਾਰ ਦੇ ਨਜ਼ੀਦੀਕੀ ਦੋਸਤ ਅਭੈ ਚੌਟਾਲਾ ਸਮੇਤ ਸੌ ਦੇ ਕਰੀਬ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਪਟਿਆਲ਼ਾ ਪੁਲਿਸ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿਚ ਇਨੈਲੋ ਦੇ ਦੋ ਐਮਪੀ, ਦਰਜਨ ਭਰ ਵਿਧਾਇਕਾਂ ਸਮੇਤ ਕੁੱਲ 73 ਜਣੇ ਸ਼ਾਮਲ ਹਨ।
Next Page »